ਮੋਰੇਨਾ (ਪਾਇਲ): ਇੱਥੇ ਦੱਸਣਾ ਬਣਦਾ ਕਿ ਮੱਧ ਪ੍ਰਦੇਸ਼ ਦੇ ਮੋਰੈਨਾ ਜ਼ਿਲ੍ਹੇ 'ਚ ਇਕ ਬੱਸ ਨੂੰ ਓਵਰਟੇਕ ਕਰਨ ਦੌਰਾਨ ਇਕ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 3 ਲੋਕਾਂ ਮੌਕੇ ਤੇ ਮੌਤ ਹੋ ਗਈ। ਦੱਸ ਦਇਏ ਕਿ ਇੱਕ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਿਸ ਦੌਰਾਨ ਉਸਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਸ਼ਾਮ ਨੂੰ ਰਾਸ਼ਟਰੀ ਰਾਜਮਾਰਗ 552 'ਤੇ ਜੌਰਾ ਥਾਣਾ ਖੇਤਰ ਦੇ ਬਿਲਗਾਓਂ ਪਿੰਡ ਨੇੜੇ ਵਾਪਰਿਆ।
ਜੌੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਦਰਸ਼ਨ ਲਾਲ ਸ਼ੁਕਲਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਮਹੇਤ ਜਾਟਵ (50), ਭਰਤ ਜਾਟਵ (35) ਅਤੇ ਭਗਵਾਨ ਸਿੰਘ ਜਾਟਵ (42) ਵਜੋਂ ਹੋਈ ਹੈ, ਜੋ ਗਵਾਲੀਅਰ ਦੇ ਇੰਦਰਾਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਰਿਸ਼ਤੇਦਾਰ ਸਨ ਅਤੇ ਕਿਸੇ ਕੰਮ ਤੋਂ ਗਵਾਲੀਅਰ ਵਾਪਸ ਆ ਰਹੇ ਸਨ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਪਿੰਡ ਬਿਲਗਾਓਂ ਨੇੜੇ ਇੱਕ ਮੋੜ ’ਤੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ੁਕਲਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।



