ਮੁਜ਼ੱਫਰਪੁਰ (ਪਾਇਲ): ਬਿਹਾਰ ਦੇ ਮੁਜ਼ੱਫਰਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 15 ਸਾਲ ਦੀ ਮਾਨਸਿਕ ਤੌਰ 'ਤੇ ਅਪਾਹਜ ਲੜਕੀ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸਵੇਰੇ ਸਦਰ ਥਾਣਾ ਖੇਤਰ ਦੇ ਕੱਚੀ-ਪੱ.ਕੀ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਪੀੜਤਾ ਘਰ 'ਚ ਇਕੱਲੀ ਸੀ। ਇਹ ਦੇਖ ਕੇ ਗੁਆਂਢ ਦੇ ਨੌਜਵਾਨ ਨੇ ਘਰ 'ਚ ਦਾਖਲ ਹੋ ਕੇ ਬੇਰਹਿਮੀ ਦੀ ਹੱਦ ਪਾਰ ਕਰਦੇ ਹੋਏ ਜਬਰ-ਜ਼ਨਾਹ ਕੀਤਾ। ਜਦੋਂ ਪੀੜਤਾ ਦੀ ਮਾਂ ਘਰ ਪਹੁੰਚੀ ਤਾਂ ਦੋਸ਼ੀ ਉਸ ਨੂੰ ਧੱਕਾ ਦੇ ਕੇ ਭੱਜਣ ਲੱਗਾ। ਫਿਰ ਪੀੜਤਾ ਦੀ ਮਾਂ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਉਥੇ ਆ ਗਏ। ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



