ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by nripost

ਨਵੀਂ ਦਿੱਲੀ (ਨੇਹਾ): ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਸੰਧੂ ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਗੱਲਬਾਤ ਕੀਤੀ। ਸ੍ਰੀ ਸੰਧੂ ਨੇ ਕਿਹਾ ਕਿ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਦੀ ਨਿਯੁਕਤੀ ਤੋਂ ਬਾਅਦ ਦੇਸ਼ ਭਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਪੰਜਾਬ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਭਾਜਪਾ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ, ਸਗੋਂ ਪਿੰਡ-ਪਿੰਡ ਤੱਕ ਪਹੁੰਚਣ ਦੀ ਤਿਆਰੀ ਕਰ ਰਹੀ ਹੈ। ਸ੍ਰੀ ਸੰਧੂ ਨੇ ਕਿਹਾ ਕਿ ਭਾਜਪਾ ਸਾਲ 2027 ਵਿੱਚ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉੱਭਰੇਗੀ।

More News

NRI Post
..
NRI Post
..
NRI Post
..