ਜੰਮੂ (ਪਾਇਲ): ਜੰਮੂ ਦੇ ਬਿਸ਼ਨਾ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਬਿਸ਼ਨਾ ਦੇ ਰਿੰਗ ਰੋਡ 'ਤੇ ਇਕ ਭਿਆਨਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਪਿਕਨਿਕ ਤੋਂ ਪਰਤ ਰਹੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਤਿਲਕ ਕੇ ਪਲਟ ਗਈ, ਜਿਸ ਕਾਰਨ 25 ਦੇ ਕਰੀਬ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਕਈ ਅਧਿਆਪਕ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖਮੀ ਬੱਚਿਆਂ 'ਚੋਂ 6 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਜੀਐੱਮਸੀ ਜੰਮੂ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀ ਜ਼ਖਮੀ ਬੱਚਿਆਂ ਦਾ ਬਿਸ਼ਨਾ ਹਸਪਤਾਲ 'ਚ ਇਲਾਜ ਜਾਰੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹੋਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਰਾਹਤ-ਬਚਾਅ ਕਾਰਜ ਵਿੱਚ ਲੱਗ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਡਰਾਈਵਰ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ ਅਤੇ ਹੋਰ ਜਾਣਕਾਰੀ ਇਕੱਠੀ ਕਰ ਰਿਹਾ ਹੈ।

