Punjab: ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

by nripost

ਫਾਜ਼ਿਲਕਾ (ਨੇਹਾ): 2024 ਦੀਆਂ ਪੰਚਾਇਤ ਚੋਣਾਂ ਦੌਰਾਨ ਜਲਾਲਾਬਾਦ ਵਿਖੇ ਹੋਏ ਹਿੰਸਕ ਟਕਰਾਅ, ਨਾਮਜ਼ਦਗੀਆਂ ਦੌਰਾਨ ਚੱਲੀ ਗੋਲੀ, ਅਪਰਾਧਿਕ ਧਮਕੀ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਬੀਤੇ ਤਿੰਨ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ 2024 ਦੀ ਪਾਰਲੀਮੈਂਟ ਚੋਣ ਲੜ ਚੁੱਕੇ ਅਕਾਲੀ ਦਲ ਬਾਦਲ ਦੇ ਆਗੂ ਬੌਬੀ ਮਾਨ ਫਿਰੋਜ਼ਪੁਰ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਮਰਹੂਮ ਸਾਬਕਾ ਸੰਸਦ ਮੈਂਬਰ ਜ਼ੋਰਾ ਸਿੰਘ ਮਾਨ ਦੇ ਪੁੱਤਰ ਹਨ। ਪੰਚਾਇਤੀ ਚੋਣਾਂ ਦੌਰਾਨ ਬੌਬੀ ਮਾਨ ਦੇ ਵੱਡੇ ਭਰਾ ਅਤੇ ਹਲਕਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੀ ਟਿਕਟ ’ਤੇ ਤਿੰਨ ਵਾਰੀ ਚੋਣ ਲੜ ਚੁੱਕੇ ਵਰਦੇਵ ਸਿੰਘ ਨੋਨੀ ਮਾਨ, ਬੌਬੀ ਮਾਨ ਅਤੇ ਹੋਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੋਇਆ ਸੀ।

ਦਰਜ ਮਾਮਲੇ ਵਿਚ ਅਕਾਲੀ ਆਗੂਆਂ ’ਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਗੋਲੀਬਾਰੀ, ਅਪਰਾਧਿਕ ਧਮਕੀ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਗਏ ਹਨ। ਬੌਬੀ ਮਾਨ ਨੂੰ 10 ਸਤੰਬਰ ਨੂੰ ਫਾਜ਼ਿਲਕਾ ਪੁਲਿਸ ਨੇ ਚੰਡੀਗੜ੍ਹ ਨੇੜਿੳਂ ਗ੍ਰਿਫ਼ਤਾਰ ਕੀਤਾ ਸੀ।

More News

NRI Post
..
NRI Post
..
NRI Post
..