Punjab: ਚਿੱਟੇ ਦੀ ਓਵਰਡੋਜ਼ ਨਾਲ 18 ਸਾਲਾ ਮੁੰਡੇ ਦੀ ਮੌਤ

by nripost

ਮੋਗਾ (ਨੇਹਾ): ਪਿੰਡ ਢੋਲੇਵਾਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦਿਲਪ੍ਰੀਤ ਸਿੰਘ ਦੀ ਵੱਧ ਨਸ਼ਾ ਲੈਣ ਕਰ ਕੇ ਮੌਤ ਹੋਈ ਹੈ। ਪਤਾ ਲੱਗਾ ਹੈ ਕਿ ਦਿਲਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪੂਰਾ ਪਿੰਡ ਗਮ ਵਿਚ ਡੁੱਬ ਗਿਆ ਹੈ।

ਦਿਲਪ੍ਰੀਤ ਦੇ ਸਸਕਾਰ ਮੌਕੇ ਦਿਲ ਦਹਿਲਾ ਦੇਣ ਵਾਲੇ ਦ੍ਰਿਸ਼ ਵੇਖਣ ਨੂੰ ਮਿਲੇ। ਉਸ ਦੀਆਂ ਭੈਣਾਂ ਨੇ ਸਿਰ ’ਤੇ ਸਿਹਰਾ ਬੰਨ੍ਹ ਕੇ ਆਪਣੇ ਇਕਲੌਤੇ ਭਰਾ ਨੂੰ ਅੰਤਿਮ ਵਿਦਾਈ ਦਿੱਤੀ। ਪਿੰਡ ਵਾਸੀਆਂ ਨੇ ਪੰਜਾਬ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕਾਸੋ ਸਰਚ ਅਪਰੇਸ਼ਨਾਂ ਅਤੇ ਟੋਲੀਆਂ ਬਣਾ ਕੇ ਗੇੜੇ ਕੱਢਣ ਨਾਲ ਕੁਝ ਨਹੀਂ ਹੋ ਰਿਹਾ। ਨਸ਼ਾ ਤਾਂ ਪਿੰਡ ਵਿਚ ਖੰਡ ਵਾਂਗ ਸ਼ਰੇਆਮ ਮਿਲ ਰਿਹਾ ਹੈ।

ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਮ੍ਰਿਤਕ ਦਿਲਪ੍ਰੀਤ ਦੀ ਮਾਂ ਅਤੇ ਦਾਦੀ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਭਰੀਆਂ ਅੱਖਾਂ ਨਾਲ ਅਪੀਲ ਕਰਦਿਆਂ ਕਿਹਾ ਕਿ ਚਿੱਟੇ ਵਰਗੇ ਖ਼ਤਰਨਾਕ ਨਸ਼ੇ ਨੂੰ ਤੁਰੰਤ ਪੰਜਾਬ ਵਿਚੋਂ ਖ਼ਤਮ ਕੀਤਾ ਜਾਵੇ, ਤਾਂ ਜੋ ਹੋਰ ਮਾਵਾਂ ਦੇ ਪੁੱਤ ਇਸ ਨਸ਼ੇ ਦੀ ਭੇਟ ਨਾ ਚੜ੍ਹਨ।

More News

NRI Post
..
NRI Post
..
NRI Post
..