ਫਰੀਦਕੋਟ : ਸੀਆਏ ਸਟਾਫ ਦੀ ਹਿਰਾਸਤ 'ਚ 11 ਦਿਨ ਪਹਿਲਾਂ ਜਸਪਾਲ ਸਿੰਘ ਦੀ ਮੌਤ ਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਪੀੜਤ ਪਰਿਵਾਰ ਤੇ ਜੱਥੇਬੰਦੀਆਂ ਨੇ ਵੀਰਵਾਰ ਨੂੰ ਮਿੰਨੀ ਸਕਤੱਰੇਤ 'ਚ ਫਰੀਦਕੋਟ ਕੋਲ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਲ ਹੋਣ ਲਈ ਸ਼੍ਰੋਅਦ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪਹੁੰਚੇ। ਸੁਖਬੀਰ ਨੇ ਕਾਨੂੰਨ ਪ੍ਰਬੰਧ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ। ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਿਲ ਤੋਂ ਨਿਕਲਣ ਦਾ ਸਮਾਂ ਨਹੀਂ ਹੈ। ਲੋਕ ਬੇਹਾਲ ਹਨ ਤੇ ਅਫਸਰ ਮਨ-ਮਾਨੀਆਂ ਕਰ ਰਹੇ ਹਨ।
ਐੱਸਆਈਟੀ ਵੱਲੋਂ ਬੇਅਦਬੀ ਮਾਮਲੇ ਦੀਆਂ ਘਟਨਾਵਾਂ ਦੇ ਪਿੱਛੇ ਉਨ੍ਹਾਂ ਦਾ ਹੱਥ ਹੋਣ ਦੇ ਦੋਸ਼ਾਂ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਜੇ ਆਈਜੀ ਕੁੰਵਰ ਵਿਜੈ ਪ੍ਰਤਾਪ 'ਚ ਹਿੰਮਤ ਹੈ ਤਾਂ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਦਿਖਾਉਣ। ਦੱਸ ਦੇਈਏ ਕਿ ਐੱਸਆਈਟੀ ਨੇ Chargesheet 'ਚ ਦਾਅਵਾ ਕੀਤਾ ਹੈ ਕਿ ਅਕਤੂਬਰ 2015 'ਚ ਬਰਗਾੜੀ ਸਮੇਤ ਹੋਰ ਸਥਾਨਾਂ 'ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ DGP ਸੁਮੇਧ ਸੈਨੀ ਤੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਨੇ ਹੀ ਰਚੀ ਸੀ।
ਬੀਤੇ ਦਿਨੀਂ ਵੀ ਜਸਪਾਲ ਦੀ ਮੌਤ ਦੇ ਮਾਮਲੇ 'ਚ 45 ਡਿਗਰੀ ਤਾਪਮਾਨ ਹੋਣ ਦੇ ਬਾਵਜੂਦ ਪ੍ਰਦਰਸ਼ਨ 'ਚ ਪੰਜਾਬ ਵਿਧਾਨ ਸਭਾ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ ਹਜ਼ਾਰ ਲੋਕ ਸ਼ਾਮਲ ਹੋਏ। ਇਸ ਦੌਰਾਨ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ 'ਚ ਪੁਲਿਸ ਅਧਿਕਾਰੀਆਂ 'ਤੇ ਹੱਤਿਆ ਦਾ ਕੇਸ ਦਰਜ ਕਰਨ, ਪਰਿਵਾਰ ਨੂੰ ਨੌਜਵਾਨ ਦਾ ਲਾਸ਼ ਸੌਂਪਣ ਸਮੇਤ ਪੂਰੇ ਕੇਸ ਦੀ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ|



