ਲੁਧਿਆਣਾ : ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਇਕ ਕਲਯੁਗੀ ਮਾਂ ਨੇ ਦੋਸਤ ਕੋਲੋਂ ਆਪਣੀ ਸਕੀ ਧੀ ਦੀ ਆਬਰੂ ਤਾਰ-ਤਾਰ ਕਰਵਾ ਦਿੱਤੀ। ਇਸ ਮਾਮਲੇ 'ਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪ੍ਰੀਤ ਨਗਰ ਦੀ ਵਾਸੀ ਕੁੜੀ ਦੇ ਬਿਆਨਾਂ ਉੱਪਰ ਦੁੱਗਰੀ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਅਤੇ ਮੁਟਿਆਰ ਦੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ 23 ਸਾਲਾ ਕੁੜੀ ਨੇ ਦੱਸਿਆ ਕਿ ਮੁਲਜ਼ਮ ਸੁਸ਼ੀਲ ਕੁਮਾਰ ਦੇ ਉਸ ਦੀ ਮਾਤਾ ਨਾਲ ਨਾਜਾਇਜ਼ ਸਬੰਧ ਹਨ ਤੇ ਉਹ ਅਕਸਰ ਉਨ੍ਹਾਂ ਦੇ ਘਰ ਆਉਂਦਾ ਹੈ। ਕੁਝ ਦਿਨ ਪਹਿਲਾਂ ਵੀ ਮੁਲਜ਼ਮ ਉਨ੍ਹਾਂ ਦੇ ਘਰ ਆਇਆ, ਉਸ ਨੇ ਕੁੜੀ ਨੂੰ ਕਮਰੇ 'ਚ ਇਕੱਲਿਆਂ ਦੇਖ ਕੇ ਅੰਦਰੋਂ ਕੁੰਡੀ ਲਗਾ ਲਈ ਤੇ ਉਸ ਨਾਲ ਜਬਰ ਜਨਾਹ ਕੀਤਾ।
ਲੜਕੀ ਨੇ ਦੱਸਿਆ ਕਿ ਮੁਲਜ਼ਮ ਦੀ ਕਰਤੂਤ 'ਚ ਉਸ ਦੀ ਮਾਂ ਵੀ ਸ਼ਾਮਲ ਹੈ। ਇਸ ਮਾਮਲੇ 'ਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸੁਸ਼ੀਲ ਅਤੇ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।



