ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਗਿਰਫ਼ਤਾਰ

by

ਇਸਲਾਮਾਬਾਦ (ਵਿਕਰਮ ਸਹਿਜਪਾਲ) : ਜਾਅਲੀ ਬੈਂਕ ਖ਼ਾਤਿਆਂ ਦੇ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਵਿੱਚ ਰੱਦ ਹੋ ਜਾਣ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਆਸਿਫ਼ ਅਲੀ ਜ਼ਰਦਾਰੀ ਨੂੰ ਨੈਸ਼ਨਲ ਅਕਾਊਂਟੀਬਿਲਟੀ ਬਿਊਰੋ (ਨੈਬ) ਦੀ ਟੀਮ ਨੇ ਉਨ੍ਹਾਂ ਦੇ ਘਰੋਂ ਗਿਰਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਪਾਕਿਸਤਾਨ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ। ਇਸਲਾਮਾਬਾਦ ਸਥਿਤ ਜ਼ਰਦਾਰੀ ਦੇ ਘਰ ਉੱਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਪਹੁੰਚੇ ਸਨ।

ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਸ਼ੁਰੂ ਵਿੱਚ ਜ਼ਰਦਾਰੀ ਦੇ ਘਰ ਵਿੱਚ 'ਨੈਬ' ਦੀ ਟੀਮ ਨੂੰ ਆਉਣ ਤੋਂ ਰੋਕ ਦਿੱਤਾ ਗਿਆ ਸੀ। ਗਿਰਫ਼ਤਾਰੀ ਤੋਂ ਪਹਿਲਾਂ 'ਨੈਬ' ਦੀ ਟੀਮ ਨੂੰ ਪਾਕਿਸਤਾਨ ਦੀ ਕੌਮੀ ਅਸੈਂਬਲੀ ਦੇ ਸਪੀਕਰ ਤੋਂ ਆਗਿਆ ਲੈਣੀ ਪਈ ਸੀ।

More News

NRI Post
..
NRI Post
..
NRI Post
..