ਸੱਤ ਮਹੀਨਿਆਂ ਤੋਂ ਇਰਾਕ ਦੇ ਵਿਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਹਰਸਿਮਰਤ ਨੇ ਚੁੱਕਿਆ ਮੁੱਦਾ

by

ਚੰਡੀਗੜ : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ.ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਵਿਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਲੋੜੀਂਦਾ ਸਹਿਯੋਗ ਦੇਣ ਲਈ ਇਰਾਕ ਵਿਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ।ਜਾਣਕਾਰੀ ਅਨੁਸਾਰ ਹਰਸਿਮਰਤ ਬਾਦਲ ਅੱਜ ਵੀਰਵਾਰ ਨੂੰ ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨਾਲ ਡਾ. ਐਸ. ਜੈਸ਼ੰਕਰ ਨੂੰ ਮਿਲਣਗੇ। ਇਸ ਸਬੰਧ ਵਿਚ ਉਨ੍ਹਾਂ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਜਲੰਧਰ ਅਤੇ ਕਪੂਰਥਲਾ ਜ਼ਿਲਿ੍ਆਂ ਦੇ ਇਰਾਕ ਵਿਚ ਫਸੇ ਸੱਤ ਪੰਜਾਬੀ ਨੌਜਵਾਨਾ ਦੀ ਜਲਦ ਸਹੀ ਸਲਾਮਤ ਵਾਪਸੀ ਲਈ ਲੋੜੀਂਦੇ ਕਦਮ ਚੁੱਕਣ ਲਈ ਆਖਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਬਹੁਤ ਹੀ ਮਾੜੀ ਹਾਲਤ ਹੈ ਕਿਉਂਕਿ ਵਰਕ ਪਰਮਿਟ ਨਾ ਹੋਣ ਕਰਕੇ ਉਹ ਆਪਣੇ ਗੁਜ਼ਾਰੇ ਵਾਸਤੇ ਕੰਮ ਵੀ ਨਹੀਂ ਕਰ ਸਕਦੇ। ਬੀਬੀ ਬਾਦਲ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਪੰਜਾਬ ਲਿਆਉਣ ਲਈ ਹਵਾਈ ਟਿਕਟਾਂ ਦਾ ਖਰਚਾ ਅਕਾਲੀ ਦਲ ਵਲੋਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਦੋ ਟਰੈਵਲ ਏਜੰਟਾਂ ਦੁਆਰਾ ਇਰਾਕ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸੱਤ ਨੌਜਵਾਨਾਂ ਨੂੰ ਠੱਗਿਆ ਗਿਆ ਸੀ। ਇਨ੍ਹਾਂ ਏਜੰਟਾਂ ਨੇ ਉਨ੍ਹਾਂ ਦੇ ਜ਼ਰੂਰੀ ਦਸਤਾਵੇਜ਼ ਤਿਆਰ ਕਰਵਾਉਣ ਦੇ ਪੈਸੇ ਲੈ ਲਏ ਪਰ ਇਹ ਦਸਤਾਵੇਜ਼ ਉਨ੍ਹਾਂ ਨੂੰ ਸੌਂਪੇ ਨਹੀਂ। ਬੀਬੀ ਬਾਦਲ ਨੇ ਦੱਸਿਆ ਕਿ ਨੌਜਵਾਨਾਂ ਨੇ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਣੀ ਵਾਪਸੀ ਵਾਸਤੇ ਅਪੀਲ ਕੀਤੀ ਹੈ ਅਤੇ ਧੋਖੇਬਾਜ਼ ਏਜੰਟਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਜਿਨ੍ਹਾਂ ਨੇ ਉਨ੍ਹਾਂ ਨੂੰ ਬਿਨਾਂ ਪਛਾਣ ਪੱਤਰਾਂ ਤੋਂ ਬਗਾਨੇ ਮੁਲਕ ਵਿਚ ਰੁਲਣ ਲਈ ਛੱਡ ਦਿੱਤਾ।

More News

NRI Post
..
NRI Post
..
NRI Post
..