ਡਗ ਫੋਰਡ ਨੇ ਮਨਜ਼ੂਰ ਕੀਤਾ ਚੀਫ਼ ਆਫ਼ ਸਟਾਫ਼ ਡੀਨ ਫ੍ਰੈਂਚ ਦਾ ਅਸਤੀਫ਼ਾ

by mediateam

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਓਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਚੀਫ਼ ਆਫ਼ ਸਟਾਫ਼ ਡੀਨ ਫ੍ਰੈਂਚ ਦੇ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਜਦੋਂ ਤੱਕ ਇਸ ਅਹੁਦੇ ਲਈ ਨਵੀਂ ਨਿਯੁਕਤੀ ਨਹੀਂ ਹੋ ਜਾਂਦੀ ਤਦ ਤੱਕ ਪ੍ਰੀਮੀਅਰ ਦੇ ਡਿਪਟੀ ਚੀਫ਼ ਆਫ਼ ਸਟਾਫ਼ ਜੈਮੀ ਵਾਲੇਸ ਆਖਰੀ ਚੀਫ਼ ਆਫ਼ ਸਟਾਫ਼ ਵਜੋਂ ਇਹ ਅਹੁਦਾ ਸੰਭਾਲਣਗੇ। 

ਪ੍ਰੀਮੀਅਰ ਦੇ ਦਫ਼ਤਰ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਗ ਫੋਰਡ ਨੇ ਆਪਣੇ ਚੀਫ਼ ਆਫ਼ ਸਟਾਫ਼ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਸਤੀਫ਼ੇ 'ਚ ਡੀਨ ਨੇ ਆਖਿਆ ਕਿ ਓਂਟਾਰੀਓ ਸਰਕਾਰ ਦੇ ਕਾਰਜਕਾਲ ਦਾ ਇਕ ਸਾਲ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ ਅਤੇ ਹੁਣ ਉਹ ਪ੍ਰਾਈਵੇਟ ਸੈਕਟਰ 'ਚ ਪਰਤਣਾ ਚਾਹੁੰਦੇ ਹਨ, ਜਿੱਥੇ ਉਹ ਪਹਿਲਾਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

More News

NRI Post
..
NRI Post
..
NRI Post
..