ਡੇਰਾਪ੍ਰੇਮੀ ਬਿੱਟੂ ਦੇ ਪੁੱਤਰ ਦਾ ਦੋਸ਼ – ਪਿਤਾ ਦਾ ਕਤਲ ਸਾਜਿਸ਼ ਤਹਿਤ ਕੀਤਾ ਗਿਆ

by

ਫ਼ਰੀਦਕੋਟ , 24 ਜੂਨ , ਇੰਦਰਜੀਤ ਸਿੰਘ ( NRI MEDIA )

ਮਹਿੰਦਰਪਾਲ ਸਿੰਘ ਬਿੱਟੂ ਦੀ ਮੌਤ ਦਾ ਮਾਮਲਾ ਕਾਫ਼ੀ ਭਖਿਆ ਹੋਇਆ ਹੈ, ਇਸ ਘਟਨਾ ਤੋਂ ਬਾਅਦ ਡੇਰਾ ਪ੍ਰੇਮੀਆਂ 'ਚ ਕਾਫ਼ੀ ਰੋਸ ਹੈ , ਨਾਮ ਚਰਚਾ ਘਰ 'ਚ ਵੀ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕੀਤੀ ਹੋਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ , ਬਿੱਟੂ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰ ਕੋਟਕਪੂਰਾ ਲੈ ਗਏ ਜਿੱਥੇ ਉਨ੍ਹਾਂ ਪੁਲਿਸ 'ਤੇ ਲਾਪਰਵਾਹੀ ਦੇ ਦੋਸ਼ ਲਗਾਏ।ਮਹਿੰਦਰ ਪਾਲ ਬਿੱਟੂ ਦੀ ਦੇਹ ਕੋਟਕਪੂਰਾ ਪਹੁੰਚਣ ਤੋਂ ਬਾਅਦ ਉਸ ਦੇ ਪੁੱਤਰ ਅਰਮਿੰਦਰ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਦਾ ਕਤਲ ਸਾਜਿਸ਼ ਤਹਿਤ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਾਣਕਾਰੀ ਸੀ ਕਿ ਉਸ ਦੇ ਪਿਤਾ ਦੀ ਜਾਨ ਨੂੰ ਖ਼ਤਰਾ ਹੈ , ਪੁਲਿਸ ਵੱਲੋਂ ਉਨ੍ਹਾਂ ਨੂੰ ਵੱਖਰੀ ਬੈਰਕ 'ਚ ਸਖ਼ਤ ਸੁਰੱਖਿਆ ਹੇਠ ਰੱਖਿਆ ਜਾਂਦਾ ਸੀ , ਉਨ੍ਹਾਂ ਦੇ ਪਿਤਾ ਨੇ ਪਰਿਵਾਰ ਨੂੰ ਦੱਸਿਆ ਸੀ ਕਿ ਜੇਲ੍ਹ 'ਚ ਉਨ੍ਹਾਂ ਨੂੰ ਕਈ ਲੋਕ ਬਹੁਤ ਘੂਰਦੇ ਹਨ , ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਜਾਂਚ ਕਰ ਕੇ ਇਨਸਾਫ਼ ਦਿਵਾਇਆ ਜਾਵੇ।ਡੇਰਾ ਸੱਚਾ ਸੌਦਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਐਲਾਨ ਕੀਤਾ ਕਿ ਜਦੋਂ ਤਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਓਨੀ ਦੇਰ ਤਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜਦੋਂ ਤਕ ਡੇਰਾ ਪ੍ਰੇਮੀਆਂ ਉੱਪਰ ਕਥਿਤ ਤੌਰ 'ਤੇ ਬੇਅਦਬੀ ਦੇ ਸਾਰੇ ਦਰਜ ਕੀਤੇ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਅਤੇ ਬਿੱਟੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬੇਨਕਾਬ ਨਹੀਂ ਕੀਤਾ ਜਾਂਦਾ, ਉਦੋਂ ਤਕ ਡੇਰਾ ਪ੍ਰੇਮੀ ਨਾਮ ਚਰਚਾ ਘਰ 'ਚ ਸ਼ਾਂਤਮਈ ਧਰਨਾ ਦੇਣਗੇ। ਇਸ ਉਪਰੰਤ ਹੀ ਮਹਿੰਦਰ ਪਾਲ ਬਿੱਟੂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 

More News

NRI Post
..
NRI Post
..
NRI Post
..