ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਹੋਰ ਮਜਬੂਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਕਲ ਭਾਰਤੀ ਦੌਰੇ ਦੌਰਾਨ ਦਿੱਲੀ ਆ ਰਹੇ ਹਨ। ਇਸ ਦੌਰਾਨ ਉਹ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣਗੇ। ਦੋਵੇਂ ਮੰਤਰੀ ਦੋਹਾਂ ਦੇਸ਼ਾਂ 'ਚ ਹੋਰ ਮਜ਼ਬੂਤ ਸਬੰਧ ਬਣਾਉਣ ਲਈ ਗੱਲਬਾਤ ਕਰਨਗੇ।



