ਇਸਲਾਮਾਬਾਦ , 23 ਮਾਰਚ ( NRI MEDIA )
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿੱਚ ਤਿਆਰੀਆਂ ਜ਼ੋਰਾਂ ਤੇ ਹਨ , ਇਨੀਂ ਦਿਨੀਂ ਭਾਰਤ ਅਤੇ ਪਾਕਿਸਤਾਨ ਵਿੱਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਚਰਚਾ ਹੋ ਰਹੀ ਹੈ , ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਨੇੜੇ 30 ਏਕੜ ਦੀ ਜ਼ਮੀਨ ਜਿਸ ਉੱਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ ਉਸ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਇਮਾਰਤ ਨਹੀਂ ਬਣੇਗੀ , ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਫ਼ੈਸਲਾ ਲਿਆ ਹੈ ,ਇਸ ਤੋਂ ਪਹਿਲਾਂ ਸਿੱਧੂ ਨੇ ਉਨ੍ਹਾਂ ਨੂੰ ਇਸ ਬਾਰੇ ਚਿੱਠੀ ਲਿਖੀ ਸੀ ਸਿੱਧੂ ਨੇ ਇਮਰਾਨ ਖਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ ਹੈ |
ਸਿੱਧੂ ਨੇ 20 ਜਨਵਰੀ ਨੂੰ ਇਮਰਾਨ ਨੂੰ ਲਿਖੇ ਪੱਤਰ ਵਿੱਚ ਕਈ ਹੋਰ ਮੰਗਾਂ ਵੀ ਰੱਖੀਆਂ ਸਨ, ਜਿਨ੍ਹਾਂ ਦੀ ਪਹਿਲੀ ਮੰਗ ਪੂਰੀ ਹੋਈ ਹੈ ,ਸਿੱਧੂ ਨੇ ਪੱਤਰ ਵਿੱਚ ਕਿਹਾ ਸੀ ਕਿ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ 104 ਏਕੜ ਜ਼ਮੀਨ ਵਿੱਚ ਕਿਸੇ ਕਿਸਮ ਦੀ ਕਿਸੇ ਵੀ ਇਮਾਰਤ ਦਾ ਨਿਰਮਾਣ ਨਹੀਂ ਹੋਣਾ ਚਾਹੀਦਾ, ਇਸ ਤੋਂ ਇਲਾਵਾ, ਇਸਦੇ ਆਲੇ-ਦੁਆਲੇ ਦਾ ਰਸਤਾ ਬਣਾਇਆ ਜਾਵੇ ਅਤੇ ਜ਼ਮੀਨ ਲੰਗਰ ਲਈ ਫਸਲਾਂ ਉਗਾਉਣ ਲਈ ਵਰਤੀ ਜਾਵੇ |
ਇਮਰਾਨ ਖਾਨ ਨੇ ਨਵੰਬਰ ਵਿਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਤੋਂ ਪਹਿਲਾਂ ਸਾਰਾ ਕੰਮ ਪੂਰਾ ਕਰਨ ਲਈ ਮੀਟਿੰਗ ਵਿਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ , ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟਗਿਣਤੀਆਂ ਨੂੰ ਆਪਣੇ ਧਾਰਮਿਕ ਦਿਹਾੜੇ ਮਨਾਉਣ ਲਈ ਪੂਰੀ ਅਜ਼ਾਦੀ ਹੈ , ਇਸ ਬਾਰੇ ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚ ਇਕ ਉੱਚ ਪੱਧਰੀ ਮੀਟਿੰਗ ਵੀ ਹੋਈ ਸੀ |



