ਰਾਹੁਲ ਗਾਂਧੀ ਦਾ ਕਾਂਗਰਸ ਪ੍ਰਧਾਨ ਦੇ ਔਹਦੇ ਤੋਂ ਅਸਤੀਫਾ

by

ਨਵੀਂ ਦਿੱਲੀ , 03 ਜੁਲਾਈ ( NRI MEDIA )

ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਪਿੱਛੋਂ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ , ਪਿਛਲੇ ਕਈ ਦਿਨਾਂ ਤੋਂ ਚਲ ਰਹੀ ਖਿੱਚੋਤਾਣ ਤੋਂ ਬਾਅਦ ਆਖਿਰਕਾਰ ਰਾਹੁਲ ਗਾਂਧੀ ਨੇ ਆਪਣੇ ਅਸਤੀਫੇ ਦੇ ਬਾਰੇ ਵਿੱਚ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ , ਇਸ ਪੱਤਰ ਨੂੰ ਰਾਹੁਲ ਗਾਂਧੀ ਨੇ ਵੀ ਟਵੀਟ ਵੀ ਕੀਤਾ ਹੈ |


ਉਹ ਲਿਖਦੇ ਹਨ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਹਾਰ ਦੀ ਮੈਂ ਜ਼ਿੰਮੇਵਾਰੀ ਲੈਂਦਾ ਹਾਂ ,  ਸਾਡੇ ਪਾਰਟੀ ਦੇ ਵਿਕਾਸ ਲਈ ਜਵਾਬਦੇਹੀ ਮਹੱਤਵਪੂਰਣ ਹੈ ਇਸ ਕਾਰਨ ਕਰਕੇ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ , ਉਨ੍ਹਾਂ ਅੱਗੇ ਲਿਖਿਆ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਰਹਿਣਾ ਮੇਰੇ ਲਈ ਸਨਮਾਨ ਦੀ ਗੱਲ ਹੈ , ਰਾਹੁਲ ਗਾਂਧੀ ਨੇ ਲਿਖਿਆ ਹੈ ਕਿ ਕਾਂਗਰਸ ਪਾਰਟੀ ਦੀ ਸੇਵਾ ਕਰਨੀ ਮੇਰੇ ਲਈ ਮਾਨ ਦੀ ਗੱਲ ਹੈ, ਜਿਸ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਦੇਸ਼ ਦਾ ਵਿਕਾਸ ਹੋਇਆ ਹੈ , ਮੈਂ ਦੇਸ਼ ਅਤੇ ਪਾਰਟੀ ਤੋਂ ਮਿਲੇ ਪਿਆਰ ਲਈ ਤੁਹਾਡਾ ਦੇਣਦਾਰ ਹਾਂ |

ਕਾਂਗਰਸ ਦੇ ਨਾਲ ਜੁੜੇ ਸੂਤਰਾਂ ਨੇ ਦਸਿਆ ਕਿ ਪਾਰਟੀ ਦੇ ਨਵੇਂ ਪ੍ਰਧਾਨ ਦਾ ਫ਼ੈਸਲਾ ਇਕ ਹਫਤੇ ਵਿਚ ਆ ਸਕਦਾ ਹੈ, ਇਸ ਤੋਂ ਪਹਿਲਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਰਾਹੁਲ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ , ਉਸ ਤੋਂ ਬਾਅਦ ਕਾਂਗਰਸ ਆਗੂ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਲਈ ਕਹਿ ਰਹੇ ਸਨ ਪਰ ਰਾਹੁਲ ਆਪਣੇ ਫੈਸਲੇ ਤੇ ਬਣੇ ਰਹੇ |


More News

NRI Post
..
NRI Post
..
NRI Post
..