Amritsar ਦੀ IDH ਮਾਰਕੀਟ ‘ਚ ਲੱਗੀ ਭਿਆਨਕ ਅੱਗ

by mediateam

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਅੰਮ੍ਰਿਤਸਰ 'ਚ IDH ਮਾਰਕੀਟ 'ਚ ਇਕ ਬਿਲਡਿੰਗ ਨੂੰ ਭਿਆਨਕ ਅੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਏਸ਼ੀਅਨ ਗਿਫਟ ਸੈਂਟਰ ਦੀ 3 ਮੰਜ਼ਿਲਾਂ ਇਮਾਰਤ ਦੀਆਂ ਉੱਪਰਲੀਆਂ ਦੋ ਮੰਜ਼ਿਲਾਂ ਪੂਰੀ ਤਰ੍ਹਾਂ ਸੜ ਗਈਆਂ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਅੱਗ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਵਲੋਂ ਅੱਗ ਬੁਝਾਉਣ ਦਾ ਕੰਮ ਕੀਤਾ ਗਿਆ। 

ਇਸ ਅੱਗ ਕਾਰਨ ਲੱਖਾਂ ਰੁਪਏ ਦੇ ਗਿਫ਼ਟ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਸਥਾਨ 'ਤੇ ਲੋਕਾਂ ਦੀ ਜ਼ਿਆਦਾ ਭੀੜ ਹੋਣ ਕਾਰਨ ਅੱਗ ਬੁਝਾਉਣ 'ਚ ਕਾਫੀ ਮੁਸ਼ਕਿਲ ਆ ਰਹੀ ਹੈ।

More News

NRI Post
..
NRI Post
..
NRI Post
..