ਲੁਧਿਆਣਾ : ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ਼ ਇੰਸਪੈਕਟਰ ਵੀਰਇੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) 'ਚੋਂ ਚੋਰੀ ਕੀਤੇ ਸਮਾਨ ਨੂੰ ਵੇਚਣ ਜਾ ਰਹੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਏਐੱਸਆਈ ਬਹਾਦਰ ਸਿੰਘ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਬਲਜਿੰਦਰ ਸਿੰਘ ਉਰਫ ਸੋਨੀ ਪੁੱਤਰ ਜਗਦੀਸ਼ ਸਿੰਘ, ਸੁਖਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਪਵਨਦੀਪ ਸਿੰਘ ਉਰਫ ਪਵਨ ਪੁੱਤਰ ਗੁਰਮੀਤ ਸਿੰਘ ਵਾਸੀਅਨ ਸਲੇਮਪੁਰਾ (ਟਿੱਬਾ) ਕਸਬਾ ਸਿੱਧਵਾਂ ਬੇਟ ਦੇ ਬਾਜ਼ਾਰ 'ਚ ਚੋਰੀ ਕੀਤੇ ਸਮਾਨ ਨੂੰ ਵੇਚਣ ਆ ਰਹੇ ਹਨ ਤਾਂ ਪੁਲਿਸ ਨੇ ਚੱਕੀਆਂ ਵਾਲਾ ਚੌਂਕ ਪਾਸ ਤਿੰਨਾਂ ਨੂੰ ਗਿ੍ਫ਼ਤਾਰ ਕਰ ਲਿਆ।ਕਾਬੂ ਕੀਤੇ ਮੁਲਜ਼ਮਾਂ ਤੋਂ ਇਕ ਮਾਨੀਟਰ, ਦੋ ਮਾਈਕਰੋ ਫ਼ੋਨ, ਇਕ ਐੱਲਈਡੀ, ਇਕ ਯੂਪੀਐੱਸ, ਇਕ ਐਂਪਲੀਫਾਈਰ, ਇਕ ਪੱਖਾ ਸਮੇਤ ਇਕ ਪਲੈਟੀਨਾ ਮੋਟਰਸਾਈਕਲ ਵੀ ਕਬਜ਼ੇ 'ਚ ਲਿਆ ਹੈ।ਥਾਣਾ ਮੁਖੀ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਜਗਰਾਓਂ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।



