ਲਾਹੌਰ (ਵਿਕਰਮ ਸਹਿਜਪਾਲ) : ਜੇਲ ਤੋਂ ਰਿਹਾਅ ਹੋ ਕੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਮੁਖੀ ਅੱਜ ਆਪਣੇ ਘਰ ਜੱਟੀ ਉਮਰਾ ਪਹੁੰਚੇ। ਨਵਾਜ਼ ਸ਼ਰੀਫ ਦਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਪ੍ਰਸ਼ੰਸਕਾਂ ਨੇ ਸ਼ਾਨਦਾਰ ਸਵਾਗਤ ਕੀਤਾ।
ਇੱਥੇ ਦੱਸ ਦਈਏ ਕਿ ਬੀਮਾਰ ਚੱਲ ਰਹੇ ਨਵਾਜ਼ ਸ਼ਰੀਫ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ 6 ਹਫਤੇ ਦੀ ਜ਼ਮਾਨਤ ਦਿੱਤੀ ਸੀ। ਉਨ੍ਹਾਂ ਨੂੰ ਮੰਗਲਵਾਰ ਰਾਤ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ ਦੀ ਸਜ਼ਾ ਕੱਟ ਰਹੇ ਸਨ।



