ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਮਾਂ ਦੀ ਮਿਲ ਗਈ ਲਾਸ਼

by mediateam

ਪਾਤੜਾਂ : ਕੁਝ ਦਿਨ ਪਹਿਲਾਂ ਆਪਣੀ ਛੇ ਮਹੀਨਿਆਂ ਦੀ ਧੀ ਸਮੇਤ ਭਾਖੜਾ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਮਾਂ ਦੀ ਲਾਸ਼ ਮਿਲ ਗਈ ਹੈ। ਇਸ ਮਾਮਲੇ 'ਚ ਪਾਤੜਾਂ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਸੀ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਦੇ ਪਤੀ ਨੂੰਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ ਜਦੋਂ ਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਾਤੜਾਂ ਰਣਬੀਰ ਸਿੰਘ ਨੇ ਦੱਸਿਆ ਕਿ ਧਰਮ ਸਿੰਘ ਵਾਸੀ ਦੀਵਾਨਾ ਥਾਣਾ ਪਿਹੋਵਾ ਹਰਿਆਣਾ ਨੇ ਦੱਸਿਆ ਹੈ ਕਿ ਉਨ੍ਹਾਂ ਆਪਣੀ ਧੀ ਰੇਨੂ ਦਾ ਵਿਆਹ ਦੋ ਸਾਲ ਪਹਿਲਾਂ ਬਬਲੂ ਵਾਸੀ ਪਿੰਡ ਬਣਵਾਲਾ ਨਾਲ ਕੀਤਾ ਸੀ। 

ਉਸ ਸਮੇਂ ਤੋਂ ਹੀ ਸਹੁਰਾ ਪਰਿਵਾਰ ਘੱਟ ਦਾਜ ਲਿਆਉਣ ਲਈ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਕਰਦਾ ਸੀ ਕਈ ਵਾਰ ਜ਼ੁਬਾਨੀ ਕਲਾਮੀ ਸਮਝੌਤਾ ਹੋਇਆ ਜਿਸ ਕਾਰਨ ਉਨ੍ਹਾਂ ਪਿਛਲੇ ਮਹੀਨੇ ਹੀ ਰੇਣੂ ਦੇ ਪਰਿਵਾਰ ਨੂੰ ਫਰਿੱਜ ਲੈ ਕੇ ਦਿੱਤਾ ਸੀ ਇਸ ਉਪਰੰਤ ਵੀ ਉਸ ਦਾ ਪਰਿਵਾਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।


ਬੀਤੇ ਦਿਨੀਂ ਉਨ੍ਹਾਂ ਨੂੰ ਸੁਨੇਹਾ ਮਿਲਿਆ ਕਿ ਰੇਨੂੰ ਬਾਲਾ ਅਤੇ ਉਸ ਦੀ ਧੀ ਲਾਪਤਾ ਹੈ ਜਿਸਤੇ ਕਰਨਾ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਲੜਕੀ ਦੇ ਪਤੀ ਅਤੇ ਸੱਸ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਅਤੇ ਇਸ ਮਾਮਲੇ ਵਿਚ ਉਸ ਦੇ ਪਤੀ ਬਬਲੂ ਵਾਸੀ ਬਣਵਾਲਾ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। 

More News

NRI Post
..
NRI Post
..
NRI Post
..