ਗੋਹੇ ਅਤੇ ਪਾਣੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਚਾਚੇ ਨੇ ਭਤੀਜੇ ਨੂੰ ਮਾਰੀ ਗੋਲੀ

by mediateam

ਰੂਪਨਗਰ : ਪਿੰਡ ਦੁੱਲਚੀ ਮਾਜਰਾ ਵਿਖੇ ਬੀਤੇ ਸ਼ਾਮ ਦੋ ਪਰਿਵਾਰਾਂ 'ਚ ਗੋਹੇ ਅਤੇ ਪਾਣੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਚਾਚੇ ਨੇ ਭਤੀਜੇ ਨੂੰ ਗੋਲੀ ਮਾਰ ਦਿੱਤੀ। ਸੱਜੇ ਗੋਡੇ 'ਚ ਗੋਲੀ ਲੱਗਣ ਨਾਲ ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਇੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਥਾਣਾ ਭਗਵੰਤਪੁਰ ਦੇ ਏਐਸਆਈ ਕਸ਼ਮੀਰੀ ਲਾਲ ਨੇ ਦੱਸਿਆ ਕਿ ਗੋਲ਼ੀ ਚਲਾਉਣ ਵਾਲੇ ਜਸਵਿੰਦਰ ਸਿੰਘ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਚਾਚੇ ਜਸਵਿੰਦਰ ਸਿੰਘ ਅਤੇ ਜ਼ਖ਼ਮੀ ਹੋਏ ਨੌਜਵਾਨ ਕੁਲਵਿੰਦਰ ਸਿੰਘ (30) ਦੇ ਪਿਤਾ ਸੁਰਿੰਦਰ ਸਿੰਘ ਦੇ ਘਰ ਨਾਲ-ਨਾਲ ਹਨ ਅਤੇ ਗੋਹੇ ਅਤੇ ਪਾਣੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੀ ਸ਼ਾਮ ਚਾਚਾ ਜਸਵਿੰਦਰ ਸਿੰਘ ਨੇ ਝਗੜੇ ਦੌਰਾਨ ਆਪਣੇ ਭਤੀਜੇ ਕੁਲਵਿੰਦਰ ਸਿੰਘ 'ਤੇ ਗੋਲ਼ੀ ਚਲਾ ਦਿੱਤੀ ਅਤੇ ਉਹ ਜ਼ਖਮੀ ਹੋ ਗਿਆ। ਏਐਸਆਈ ਕਸ਼ਮੀਰੀ ਲਾਲ ਨੇ ਦੱਸਿਆ ਕਿ ਜ਼ਖਮੀ ਹੋਏ ਨੌਜਵਾਨ ਕੁਲਵਿੰਦਰ ਸਿੰਘ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..