ਮੁੰਬਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ-12 ਦਾ 15ਵਾਂ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ, ਜਿਸ 'ਚ ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤੀ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 171 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਸੁਪਰ ਕਿੰਗਜ਼ ਦੀ ਟੀਮ 20 ਓਵਰਾਂ 'ਚ 133 ਦੌੜਾਂ ਹੀ ਬਣਾ ਸਕੀ ਤੇ ਮੁੰਬਈ ਇੰਡੀਅਨਜ਼ ਨੇ ਇਹ ਮੈਚ 37 ਦੌੜਾਂ ਨਾਲ ਜਿੱਤ ਲਿਆ।



