ਕੈਨੇਡਾ – 12 ਸਾਲਾਂ ਭਾਰਤੀ ਬੱਚੇ ਦੀ ਭੇਤਭਰੇ ਹਾਲਾਤ ਵਿਚ ਹੋਈ ਮੌਤ

by mediateam

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : 12 ਸਾਲ ਦੇ ਇਕ ਭਾਰਤੀ ਬੱਚੇ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਇਹ ਘਟਨਾ ਟੋਰਾਂਟੋ ਨਾਲ ਲਗਦੇ ਇਲਾਕੇ ਵਿਚ ਹੋਈ। ਬੱਚੇ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਸਕੂਲ ਵਿਚ ਹੁੰਦੇ ਵਿਤਕਰੇ ਕਾਰਨ ਇਹ ਨੌਬਤ ਆਈ। 'ਟਾਈਮਜ਼ ਆਫ਼ ਇੰਡੀਆ' ਦੀ ਰਿਪੋਰਟ ਮੁਤਾਬਕ ਮਾਮਲੇ ਦੀ ਪੜਤਾਲ ਚੱਲ ਰਹੀ ਹੈ ਅਤੇ ਫ਼ਿਲਹਾਲ ਕੁਝ ਵੀ ਕਹਿਣ ਸੰਭਵ ਨਹੀਂ। ਮਾਰਚ 2018 ਵਿਚ ਆਪਣੇ ਬੱਚੇ ਨਾਲ ਭਾਰਤ ਤੋਂ ਕੈਨੇਡਾ ਆਈ ਮਾਂ ਨੇ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਸੁਰੱਖਿਅਤ ਭਵਿੱਖ ਦੇਣਾ ਚਾਹੁੰਦੀ ਸੀ ਪਰ ਹੁਣ ਕੁਝ ਵੀ ਬਾਕੀ ਨਹੀਂ ਬਚਿਆ।

ਰਿਪੋਰਟ ਵਿਚ ਬੱਚੇ ਅਤੇ ਉਸ ਦੀ ਮਾਂ ਤੀ ਪਛਾਣ ਜਨਤਕ ਨਹੀਂ ਕੀਤੀ ਗਈ। ਮਾਂ ਨੇ ਦੋਸ਼ ਲਾਇਆ ਕਿ ਸਕੂਲ ਵਿਚ ਸਾਥੀ ਵਿਦਿਆਰਥੀ ਉਸ ਦੇ ਬੇਟੇ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਸ਼ਿਕਾਇਤ ਦੇ ਬਾਵਜੂਦ ਸਕੂਲ ਪ੍ਰਬੰਧਕਾਂ ਨੇ ਕੋਈ ਕਦਮ ਨਾ ਚੁੱਕਿਆ। ਮਾਂ ਨੇ ਆਪਣੇ ਬੱਚੇ 'ਤੇ ਨਸਲੀ ਹਮਲਾ ਹੋਣ ਦਾ ਖ਼ਦਸ਼ਾ ਵੀ ਜ਼ਾਹਰ ਕੀਤਾ। ਦੱਸ ਦੇਈਏ ਕਿ ਬੱਚੇ ਦੀ ਲਾਸ਼ 21 ਜੂਨ ਨੂੰ ਇਕ ਅਪਾਰਟਮੈਂਟ ਬਿਲਡਿੰਗ ਨੇੜੇ ਬਰਾਮਦ ਕੀਤੀ ਗਈ ਜਿਥੇ ਉਹ ਆਪਣੇ ਇਕ ਜਮਾਤੀ ਨੂੰ ਮਿਲਣ ਗਿਆ ਸੀ।

More News

NRI Post
..
NRI Post
..
NRI Post
..