IPL T20 : ਮੁੰਬਈ ਨੇ ਪੰਜਾਬ ਨੂੰ 3 ਵਿਕਟਾਂ ਨਾਲ ਹਰਾਇਆ

by

ਮੁੰਬਈ (ਵਿਕਰਮ ਸਹਿਜਪਾਲ) : ਵਾਨਖੇੜੇ ਸਟੇਡੀਅਮ 'ਚ ਆਈ. ਪੀ. ਐੱਲ. ਸੀਜ਼ਨ-12 ਦਾ 24ਵਾਂ ਮੁਕਾਬਲਾ ਮੁੰਬਈ ਇੰਡੀਅਨਜ਼ ਤੇ ਕਿੰਗਜ਼ ਇਲੈਵਨ ਪੰਜਾਬ ਵਿਚਾਲੇ ਖੇਡਿਆ ਗਿਆ। ਜਿਸ 'ਚ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ ਮੁੰਬਈ ਇੰਡੀਅਨਜ਼ ਨੂੰ 198 ਦੌੜਾਂ ਦਾ ਟੀਚਾ ਦਿੱਤਾ ਸੀ। 


ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਦੀ ਟੀਮ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ ਹੈ। ਕਿੰਗਜ਼ ਇਲੈਵਨ ਪੰਜਾਬ ਟੀਮ ਵਲੋਂ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਕ੍ਰਿਸ ਗੇਲ ਨੇ 36 ਗੇਂਦਾਂ 'ਚ 63 ਦੌੜਾਂ ਦਾ ਯੋਗਦਾਨ ਦਿੱਤਾ, ਜਿਸ 'ਚ 3 ਚੌਕੇ ਤੇ 7 ਛੱਕੇ ਸ਼ਾਮਲ ਹਨ ਤੇ ਲੋਕੇਸ਼ ਰਾਹੁਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆ ਹੋਇਆ 100 ਦੌੜਾਂ ਬਣਾਈਆਂ।

More News

NRI Post
..
NRI Post
..
NRI Post
..