ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਕਲੋਜ਼ਰ ਰਿਪੋਰਟ ਫਾਈਲ ਕਰਨ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਸੀਬੀਆਈ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਹਾਲਾਂਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਬੁੜੈਲ ਜੇਲ੍ਹ ਨੇੜੇ ਹੀ ਰੋਕ ਲਿਆ। ਇਕ ਮੰਚ 'ਤੇ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਨੂੰ ਰੋਕਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਪਾਣੀ ਦੀਆਂ ਬੁਛਾਰਾਂ ਅਤੇ ਅਥਰੂ ਗੈਸ ਦੇ ਗੋਲੇ ਛੱਡੇ ਗਏ। ਇਸ ਦੌਰਾਨ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



