ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ।
ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ ਆਇਆ।''
ਇਸ ਤੋਂ ਬਾਅਦ ਲੋਕ ਇਸ ਗੱਲ ਦਾ ਪਤਾ ਲਗਾਉਣ 'ਚ ਜੁਟ ਗਏ ਕਿ ਆਖ਼ਰ ਇਹ ਬੱਚਾ ਹੈ ਕੌਣ? ਅਸਲ 'ਚ ਤਸਵੀਰ 'ਚ ਨਜ਼ਰ ਆਉਣ ਵਾਲਾ ਇਹ ਬੱਚਾ ਰਾਜ ਸਭਾ ਮੈਂਬਰ ਸਤਿਆਨਾਰਾਇਣ ਜਟਿਆ ਦਾ ਪੋਤਾ ਹੈ।
ਜਟਿਆ ਆਪਣੇ ਪੁੱਤਰ ਰਾਜ ਕੁਮਾਰ, ਨੂੰਹ ਅਤੇ ਪੋਤੇ ਨਾਲ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਆਏ ਸਨ।



