ਟਰੰਪ ਬੋਲ ਰਹੇ ਨੇ ਝੂਠ, ਭਾਰਤ ਨੇ ਕਿਸੇ ਤੋਂ ਨਹੀਂ ਮੰਗਿਆ ਵਿਚੋਲਪੁਣਾ’

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਮਰੀਕਾ ਨੇ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਦੀ ਪੇਸ਼ ਕੀਤੀ ਜਿਸ ਤੋਂ ਭਾਰਤ ਨੇ ਇਨਕਾਰ ਕਰ ਦਿੱਤਾ। ਦਰਅਸਲ, ਅਮਰੀਕਾ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ, ਜਿਸ 'ਚ ਇਹ ਕਿਹਾ ਕਿ ਭਾਰਤ ਤੇ ਪਾਕਿਸਤਾਨ ਵੱਲੋਂ ਵਿਚੋਲਗੀ ਲਈ ਬੇਨਤੀ ਕੀਤੀ ਗਈ ਸੀ। ਜਦਕਿ ਭਾਰਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਕ ਟਵੀਟ ’ਚ ਕਿਹਾ ਕਿ- ‘ਅਸੀਂ ਮੀਡੀਆ ’ਚ ਆਏ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਸੁਣਿਆ ਹੈ; ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਤੇ ਪਾਕਿਸਤਾਨ ਵੱਲੋਂ ਅਜਿਹੀ ਬੇਨਤੀ ਕੀਤੀ ਜਾਂਦੀ ਹੈ, ਤਾਂ ਉਹ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਲਈ ਤਿਆਰ ਹਨ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੋਨਾਲਡ ਟਰੰਪ ਅਜਿਹੀ ਕੋਈ ਬੇਨਤੀ ਨਹੀਂ ਕੀਤੀ ਗਈ। ਇੱਕ ਹੋਰ ਟਵੀਟ ’ਚ ਉਨ੍ਹਾਂ ਕਿਹਾ ਕਿ ਭਾਰਤ ਆਪਣੇ ਉਸ ਵਿਚਾਰ ਉੱਤੇ ਦ੍ਰਿੜ੍ਹ ਹੈ ਕਿ ਸਾਰੇ ਵਿਵਾਦਗ੍ਰਸਤ ਮੁੱਦਿਆਂ ਨੂੰ ਲੈ ਕੇ ਪਾਕਿਸਤਾਨ ਨਾਲ ਸਿਰਫ਼ ਦੁਵੱਲੇ ਪੱਧਰ ਉੱਤੇ ਹੀ ਗੱਲਬਾਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਹੋਣ ਦੀ ਪਹਿਲੀ ਸ਼ਰਤ ਇਹ ਹੈ ਕਿ ਸਰਹੱਦ ਪਾਰ ਤੋਂ ਅੱਤਵਾਦ ਖ਼ਤਮ ਹੋਵੇ। ਦੱਸਣਯੋਗ ਹੈ ਕਿ ਸੋਮਵਾਰ ਨੂੰ ਡੋਨਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ, ਜਿੱਥੇ ਦੋਵੇਂ ਆਗੂਆਂ ਨੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ।


More News

NRI Post
..
NRI Post
..
NRI Post
..