ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ‘ਤੇ ਅੱਤਵਾਦੀਆਂ ਦੀ ਨਜ਼ਰ

by

ਚੰਡੀਗੜ : ਪੰਜਾਬ ਦੀਆਂ ਜੇਲ੍ਹਾਂ 'ਤੇ ਅੱਤਵਾਦੀ ਖ਼ਤਰਾ ਹੈ। ਅੱਤਵਾਦੀਆਂ ਦੀ ਨਜ਼ਰ ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ 'ਤੇ ਹੈ। ਅਜਿਹੇ 'ਚ ਅੱਤਵਾਦੀ ਵਾਰਦਾਤ ਦਾ ਖ਼ਤਰਾ ਵੱਧ ਗਿਆ ਹੈ। ਭਾਰਤ-ਪਾਕਿ ਸਰਹੱਦ 'ਤੇ ਘੁਸਪੈਠ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ 'ਚ ਰੱਖਿਆ ਜਾਂਦਾ ਹੈ। ਫੜੇ ਗਏ ਜ਼ਿਆਦਾਤਰ ਘੁਸਪੈਠੀਏ ਅੱਤਵਾਦੀ ਗਤੀਵਿਧੀਆਂ ਕਰਨ ਦੇ ਇਰਾਦੇ ਨਾਲ ਆਉਂਦੇ ਹਨ।

ਅਜਿਹੇ 'ਚ ਅੱਤਵਾਦੀ ਉਨ੍ਹਾਂ ਨੂੰ ਛੁਡਾਉਣ ਲਈ ਸਾਜ਼ਿਸ਼ ਰਚ ਸਕਦੇ ਹਨ। ਇਸ ਤਰ੍ਹਾਂ ਦੇ ਇਨਪੁੱਟ ਮਿਲਣ ਤੋਂ ਬਾਅਦ ਸੂਬੇ 'ਚ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦੇ ਨਾਲ ਹੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।ਜਾਣਕਾਰਾਂ ਦਾ ਕਹਿਣਾ ਹੈ ਕਿ ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ 'ਚ ਬੰਦ ਘੁਸੈਠੀਆਂ ਨੂੰ ਛੁਡਾਉਣ ਲਈ ਪਾਕਿ ਸਮਰਥਕ ਅੱਤਵਾਦੀ ਸੰਗਠਨਾਂ ਦੀਆਂ ਨਜ਼ਰਾਂ ਇਨ੍ਹਾਂ ਜੇਲ੍ਹਾਂ 'ਤੇ ਰਹਿੰਦੀਆਂ ਹਨ। ਅਜਿਹੇ 'ਚ ਇਨ੍ਹਾਂ ਜੇਲ੍ਹਾਂ ਦਾ ਆਧੁਨਿਕੀਕਰਨ ਬਹੁਤ ਜ਼ਰੂਰੀ ਹੈ। 

ਖ਼ੁਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਮੰਨਣਾ ਹੈ ਕਿ ਇਨ੍ਹਾਂ ਜੇਲ੍ਹਾਂ 'ਚ ਬੰਦ ਕੈਦੀਆਂ ਨੂੰ ਪੁਲਿਸ ਪੇਸ਼ੀ 'ਤੇ ਨਹੀਂ ਲਿਜਾ ਰਹੀ, ਕਿਉਂਕਿ ਇਨ੍ਹਾਂ ਲਈ ਸੁਰੱਖਿਆ ਮੁਹੱਇਆ ਕਰਵਾਉਣ ਬਹੁਤ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਵੱਖ ਵਿਭਾਗ ਮੰਨ ਕੇ ਕੇਂਦਰ ਸਰਕਾਰ ਨੂੰ ਇਨ੍ਹਾਂ ਵੱਲ ਖ਼ਾਸ ਧਿਆਨ ਦੇਣ ਦੀ ਜ਼ਰੂਰਤ ਹੈ।ਰੰਧਾਵਾ ਨੇ ਕਿਹਾ ਕਿ ਜੇਲ੍ਹਾਂ 'ਚ ਕੈਦੀਆਂ ਨੂੰ ਸੁਰੱਖਿਅਤ ਰੱਖਣ ਸਾਡੀ ਜ਼ਿੰਮੇਵਾਰੀ ਹੈ ਪਰ ਵਿੱਤੀ ਸੰਕਟ ਕਾਰਨ ਜ਼ਿਆਦਾਤਰ ਜੇਲ੍ਹਾਂ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਸਬੰਧੀ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਸਮਾਂ ਮੰਗਿਆ ਹੈ। ਜੇਲ੍ਹ ਮੰਤਰੀ ਨੇ ਮੰਨਿਆ ਹੈ ਕਿ ਅੰਮ੍ਰਿਤਸਰ, ਰੋਪੜ ਤੇ ਫ਼ਿਰੋਜ਼ਪੁਰ ਦੀਆਂ ਜੇਲ੍ਹਾਂ ਰਿਹਾਇਸ਼ੀ ਖੇਤਰਾਂ ਤੋਂ ਦੂਰ ਹੋਣ ਕਾਰਨ ਇੱਥੇ ਡਰੱਗ ਸਪਲਾਈ ਰੁਕ ਨਹੀਂ ਰਹੀ ਹੈ।

More News

NRI Post
..
NRI Post
..
NRI Post
..