ਖੰਨਾ : ਪੁਲਿਸ ਵਲੋਂ ਇਕ ਵਿਦੇਸ਼ੀ ਨਾਗਰਿਕ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਐੱਸਪੀਡੀ ਜਸਵੀਰ ਸਿੰਘ ਨੇ ਦੱਸਿਆ ਸ਼ਮਸ਼ੇਰ ਸਿੰਘ ਡੀਐੱਸਪੀ (ਸਥਾਨਕ), ਥਾਣੇਦਾਰ ਅਵਤਾਰ ਸਿੰਘ ਇੰਚਾਰਜ ਨਾਰਕੋਟਿਕ ਸੈਲ ਖੰਨਾ ਸਮੇਤ ਪੁਲਿਸ ਪਾਰਟੀ ਵਲੋਂ ਫਸਟ ਏਡ ਪੋਸਟ ਦੋਰਾਹਾ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਬੱਸ ਸਟੈਂਡ ਦੋਰਾਹਾ ਵਲੋਂ ਇਕ ਵਿਦੇਸ਼ੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਨੇ ਪੁੱਛ ਪੜਤਾਲ 'ਤੇ ਉਸਨੇ ਆਪਣਾ ਨਾਂ ਈਜੀਕੇ ਪੁੱਤਰ ਵਿਨ ਵਾਸੀ ਨਾਈਜੀਰੀਆ ਹਾਲ ਵਾਸੀ ਨਿਊ ਦਿੱਲੀ ਦੱਸਿਆ। ਜਿਸ ਦੇ ਸੱਜੇ ਹੱਥ 'ਚ ਫੜੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ ਲਿਫ਼ਾਫ਼ੇ 'ਚੋ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਖਿਲਾਫ਼ ਐੱਨਡੀਪੀਐੱਸ ਐਕਟ ਥਾਣਾ ਦੋਰਾਹਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।



