ਫੌਜ ਵਲੋਂ ਪਾਕਿਸਤਾਨ ਅਤੇ ਉਸਦੇ ਵਲੋਂ ਸ਼ਰਨ ਦਿੱਤੇ ਗਏ ਅੱਤਵਾਦੀਆਂ ਨੂੰ ਇਹ ਸੰਦੇਸ਼ ਦੇਣਾ ਜ਼ਰੂਰੀ ਸੀ

by mediateam

ਚੰਡੀਗੜ (ਇੰਦਰਜੀਤ ਸਿੰਘ ਚਾਹਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਫੌਜ ਵਲੋਂ ਕੀਤੀ ਗਈ ਕਾਰਵਾਈ 'ਤੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਨੇ ਭਾਰਤੀ ਹਵਾਈ ਫੌਜ 'ਤੇ ਮਾਣ ਪ੍ਰਗਟਾਇਆ। ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਏਅਰਫੋਰਸ ਨੇ ਇਹ ਮਹਾਨ ਕੰਮ ਕੀਤਾ ਹੈ। ਪਾਕਿਸਤਾਨ 'ਤੇ ਇਹ ਕਾਰਵਾਈ ਜ਼ਰੂਰੀ ਸੀ। ਇਸ ਕਾਰਵਾਈ ਨੂੰ ਮੇਰੀ ਪੂਰੀ ਹਮਾਇਤ ਹੈ। ਉਨ੍ਹਾਂ ਟਵੀਟ 'ਚ ਲਿਖਿਆ ਹੈ, ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਅਤੇ ਉਸਦੇ ਵਲੋਂ ਸ਼ਰਨ ਦਿੱਤੇ ਗਏ ਅੱਤਵਾਦੀਆਂ ਨੂੰ ਇਹ ਸੰਦੇਸ਼ ਦੇਣਾ ਬਹੁਤ ਜ਼ਰੂਰੀ ਸੀ ਕਿ ਤੁਸੀਂ ਪੁਲਵਾਮਾ ਵਰਗੇ ਕੰਮ ਕਰਨ ਦੇ ਬਾਅਦ ਬੱਚ ਨਹੀਂ ਸਕਦੇ। ਹਵਾਈ ਫੌਜ ਦੇ ਜਵਾਨਾਂ ਨੂੰ ਸ਼ਾਬਾਸ਼ ਅਤੇ ਇਸ ਕਾਰਵਾਈ ਨੂੰ ਮੇਰਾ ਪੂਰਾ ਸਮਰੱਥਨ ਹੈ।ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ 'ਚ ਸਰਜੀਕਲ ਸਟ੍ਰਾਈਕ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਬਹੁਤ ਖੁਸ਼ ਹਨ। 

ਦੋਨੋਂ ਨੇਤਾਵਾਂ ਨੇ ਇਸ ਕਾਰਵਾਈ ਲਈ ਫੌਜ ਨੂੰ ਸਲਾਮ ਕੀਤਾ ਹੈ। ਸਿੱਧੂ ਨੇ ਕਿਹਾ ਕਿ ਅੱਤਵਾਦੀਆਂ ਦਾ ਨਾਸ਼ ਲਾਜ਼ਮੀ ਹੈ, ਭਾਰਤੀ ਹਵਾਈ ਫੌਜ ਦੀ ਜੈ ਹੋਵੇ। ਕੈਪਟਨ ਨੇ ਕਿਹਾ ਕਿ ਹਵਾਈ ਫੌਜ ਦੇ ਜਵਾਨਾਂ ਨੂੰ ਸ਼ਾਬਾਸ਼ ਅਤੇ ਇਸ ਕਾਰਵਾਈ ਨੂੰ ਮੇਰਾ ਪੂਰਾ ਸਮਰੱਥਨ।ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਹਮਲੇ ਦੇ ਬਾਅਦ ਪਾਕਿਸਤਾਨ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ 'ਚ ਮਤਾ ਪੇਸ਼ ਕਰ ਕੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸਦੇ ਉਲਟ ਨਵਜੋਤ ਸਿੰਘ ਸਿੱਧੂ ਨੇ ਪੁਲਵਾਮਾ ਹਮਲੇ ਲਈ ਪਾਕਿਸਤਾਨ ਨੂੰ ਦੋਸ਼ੀ ਮੰਨਣ ਤੋਂ ਇਨਕਾਰ ਕੀਤਾ ਸੀ ਅਤੇ ਦੋਨਾਂ ਦੇਸ਼ਾਂ ਦਰਮਿਆਨ ਸ਼ਾਂਤੀ ਦੀ ਲੋੜ ਦੱਸੀ ਸੀ। 

ਉਨ੍ਹਾਂ ਕਿਹਾ ਕਿ ਚਾਰ ਲੋਕਾਂ ਦੀ ਕਰਤੂਤ ਲਈ ਕਿਸੇ ਦੇਸ਼ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।ਇਸਦੇ ਬਾਅਦ ਹੰਗਾਮਾ ਖੜ੍ਹਾ ਹੋ ਗਿਆ ਸੀ ਅਤੇ ਨਵਜੋਤ ਸਿੰਘ ਸਿੱਧੂ ਪੂਰੇ ਦੇਸ਼ 'ਚ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਸਨ। ਇਸਦੇ ਬਾਵਜੂਦ ਸਿੱਧੂ ਆਪਣੇ ਬਿਆਨ 'ਤੇ ਕਾਮਯ ਰਹੇ ਸਨ ਅਤੇ ਪਾਕਿਸਤਾਨ ਦੇ ਖਿਲਾਫ ਕਾਰਵਾਈ ਦੇ ਹੱਕ ਵਿਚ ਨਹੀਂ ਸਨ। ਉਨ੍ਹਾਂ ਦੇ ਬਿਆਨ ਦੇ ਬਾਅਦ ਕਪਿਲ ਸ਼ਰਮਾ ਦੇ ਕਾਮੇਡੀ ਟੀਵੀ ਸ਼ੋਅ ਤੋਂ ਉਨ੍ਹਾਂ ਨੂੰ ਹਟਾਉਣ ਦੀ ਚਰਚਾ ਵੀ ਸ਼ੁਰੂ ਹੋਈ ਸੀ।ਮੰਗਲਵਾਰ ਨੂੰ ਤੜਕੇ ਹਵਾਈ ਫੌਜ ਵਲੋਂ ਮਿਰਾਜ 2000 ਫਾਈਟਰ ਜਹਾਜ਼ਾਂ ਨਾਲ ਪਾਕਿਸਤਾਨ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ 'ਤੇ ਹਮਲੇ 'ਤੇ ਨਵਜੋਤ ਸਿੰਘ ਸਿੱਧੂ ਨੇ ਖੁਸ਼ੀ ਪ੍ਰਗਟਾਈ ਹੈ। ਸਿੱਧੂ ਨੇ ਟਵੀਟ 'ਚ ਭਾਰਤੀ ਫੌਜ ਦੇ ਜੈਕਾਰ ਕੀਤੀ ਹੈ। ਉਨ੍ਹਾਂ ਨੇ ਆਪਣੇ ਖਾਸ ਅੰਦਾਜ਼ ਵਿਚ ਪੂਰੀ ਕਾਰਵਾਈ 'ਤੇ ਖੁਸ਼ੀ ਪ੍ਰਗਟਾਈ ਹੈ।

More News

NRI Post
..
NRI Post
..
NRI Post
..