ਮਹਾਰਾਸ਼ਟਰ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਚੋਣਾਂ ਦਾ ਐਲਾਨ

by mediateam

ਨਵੀਂ ਦਿੱਲੀ , 21 ਸਤੰਬਰ ( NRI MEDIA )

ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ,ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਮਹਾਰਾਸ਼ਟਰ ਅਤੇ ਹਰਿਆਣਾ 21 ਅਕਤੂਬਰ ਨੂੰ ਵੋਟਾਂ ਪੈਣਗੀਆਂ , ਦੋਵਾਂ ਸੂਬਿਆਂ ਵਿੱਚ ਨਤੀਜੇ 24 ਅਕਤੂਬਰ ਨੂੰ ਆਉਣਗੇ, ਪੰਜਾਬ ਦੇ ਚਾਰ ਵਿਧਾਨਸਭਾ ਹਲਕਿਆਂ ਵਿੱਚ ਉਪ ਚੋਣਾਂ ਦਾ ਐਲਾਨ ਕੀਤਾ ਗਿਆ ਹੈ , ਇਨ੍ਹਾਂ ਵਿੱਚ ਦਾਖਾ , ਮੁਕੇਰੀਆਂ , ਫਗਵਾੜਾ ( ਐਸੀ ) ਅਤੇ ਜਲਾਲਾਬਾਦ ਵਿੱਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ |


ਸ਼ਨੀਵਾਰ ਨੂੰ ਤਰੀਕਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਚੋਣਾਂ ਦੀ ਸਾਰੀ ਪ੍ਰਕਿਰਿਆ ਖ਼ਤਮ ਹੋ ਜਾਵੇਗੀ , ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਚੋਣਾਂ ਦਾ ਪੂਰਾ ਕਾਰਜਕਾਲ ਇਸ ਪ੍ਰਕਾਰ ਹੈ:

ਸੂਚਨਾ ਦੀ ਮਿਤੀ - 27 ਸਤੰਬਰ


ਦਾਖਲੇ ਲਈ ਆਖਰੀ ਤਾਰੀਖ - 4 ਅਕਤੂਬਰ


ਪੜਤਾਲ ਦੀ ਮਿਤੀ - 5 ਅਕਤੂਬਰ


ਨਾਮਜ਼ਦਗੀ ਵਾਪਸ ਲੈਣ ਦੀ ਮਿਤੀ - 7 ਅਕਤੂਬਰ


ਚੋਣ ਪ੍ਰਚਾਰ ਦਾ ਆਖਰੀ ਦਿਨ - 19 ਅਕਤੂਬਰ


ਦੋਵਾਂ ਰਾਜਾਂ ਵਿੱਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ


ਨਤੀਜੇ 24 ਅਕਤੂਬਰ ਨੂੰ ਆਉਣਗੇ


ਸ਼ਨੀਵਾਰ ਦੁਪਹਿਰ 12 ਵਜੇ ਚੋਣ ਕਮਿਸ਼ਨ ਦੀ ਇੱਕ ਪ੍ਰੈਸ ਕਾਨਫਰੰਸ ਹੋਈ ਅਤੇ ਇਸ ਤੋਂ ਬਾਅਦ ਹੁਣ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ , ਮਹਾਂਰਾਸ਼ਟਰ ਅਤੇ ਹਰਿਆਣਾ ਦੇ ਨਾਲ ਨਾਲ ਕੁਝ ਹੋਰ ਸੂਬਿਆਂ ਦੀਆਂ 64 ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ , ਉਨ੍ਹਾਂ ਦੀਆਂ ਤਰੀਕਾਂ ਦਾ ਐਲਾਨ ਵੀ ਚੋਣ ਕਮਿਸ਼ਨ ਨੇ ਕੀਤਾ ਹੈ।

More News

NRI Post
..
NRI Post
..
NRI Post
..