ਸਪੋਰਟਸ ਡੈਸਕ: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਵਿਸ਼ਾਖਾਪਟਨਮ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਖਬਰ ਲਿਖੇ ਜਾਣ ਤਕ ਭਾਰਤ ਨੇ ਬਿਨਾ ਵਿਕਟ ਗੁਆਏ 9 ਦੌਡ਼ਾਂ ਬਣਾ ਲਈਆਂ ਹਨ। ਕ੍ਰੀਜ਼ 'ਤੇ ਰੋਹਿਤ ਸ਼ਰਮਾ ਅਤੇ ਮਯੰਕ ਅਗ੍ਰਵਾਲ ਮੌਜੂਦ ਹਨ। ਇਸ ਮੈਚ ਵਿਚ ਭਾਰਤ ਦੀ ਪਲੇਇੰਗ ਇਲੈਵਨ ਵਿਚ ਕੁਝ ਬਦਲਾਅ ਦੇਖਣ ਨੂੰ ਮਿਲਣਗੇ। ਜਿੱਥੇ ਲਗਾਤਾਰ ਖਰਾਬ ਪ੍ਰਦਰਸ਼ਨ ਕਰ ਰਹੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਪਹਿਲੇ ਟੈਸਟ ਦੀ ਪਲੇਇੰਗ ਇਲੈਵਨ 'ਚੋਂ ਬਾਹਰ ਰੱਖਿਆ ਗਿਆ ਹੈ ਉੱਥੇ ਹੀ ਟੈਸਟ ਵਿਚ ਲੌਕਾਂ ਨੂੰ ਰੋਹਿਤ ਸ਼ਰਮਾ ਤੋਂ ਵੱਡੀ ਪਾਰੀ ਦੀਆਂ ਕਾਫੀ ਉਮੀਦਾਂ ਹੋਣਗੀਆਂ।
ਟੀਮਾਂ ਇਸ ਤਰ੍ਹਾਂ ਹਨ —
ਭਾਰਤ — ਵਿਰਾਟ ਕੋਹਲੀ (ਕਪਤਾਨ), ਮਯੰਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ, ਹਨੁਮਾ ਵਿਹਾਰੀ, ਰਿਧੀਮਾਨ ਸਾਹਾ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਇਸ਼ਾਂਤ ਸ਼ਰਮਾ।
ਦੱਖਣੀ ਅਫਰੀਕਾ — ਫਾਫ ਡੂ ਪਲੇਸਿਸ (ਕਪਤਾਨ), ਤੇਂਬਾ ਬਾਵੂਮਾ, ਥਿਊਨਿਸ ਡੀ ਬਰਾਊਨ, ਕਵਿੰਟਨ ਡੀ ਕੌਕ, ਡੀਨ ਐਲਗਰ, ਕੇਸ਼ਵ ਮਹਾਰਾਜ, ਐਡਨ ਮਾਰਕ੍ਰਮ, ਸੇਨੁਰਨ ਮੁਥੂਸਾਮੀ, ਵਰਨੇਨ ਫਿਲੈਂਡਰ, ਡੇਨ ਪੀਟ, ਕੈਗਿਸੋ ਰਬਾਡਾ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।