Weather Update: ਮੌਸਮ ਵਿਭਾਗ ਨੇ ਬਿਹਾਰ 'ਚ ਮੁੜ ਹਲਕੀ ਤੋਂ ਮੱਧਮ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਮੌਸਮ ਵਿਭਾਗ ਨੇ 3 ਅਕਤੂਬਰ ਨੂੰ ਬਿਹਾਰ ਤੇ ਓਡੀਸ਼ਾ ਦੇ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਿਕ, ਇੱਥੇ ਗਰਜ ਨਾਲ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।
4 ਅਕਤੂਬਰ ਨੂੰ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਭਾਰੀ ਬਾਰਿਸ਼
ਮੌਸਮ ਵਿਭਾਗ ਮੁਤਾਬਿਕ 4 ਅਕਤੂਬਰ 2019 ਨੂੰ ਅਸਮ, ਮੇਘਾਲਯ, ਪੂੰਡੁਚੇਰੀ ਤੇ ਤਮਿਲਨਾਡੂ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। 5 ਅਕਤੂਬਰ ਲਈ ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



