ਕੈਪਟਨ ਮਿਲੇ ਪ੍ਰਧਾਨਮੰਤਰੀ ਮੋਦੀ ਨੂੰ – 550 ਸਾਲਾਂ ਪ੍ਰਕਾਸ਼ ਪੂਰਬ ਲਈ ਸੱਦਾ

by mediateam

ਨਵੀਂ ਦਿੱਲੀ , 03 ਅਕਤੂਬਰ ( NRI MEDIA )

ਅੱਜ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮਿਲੇ ਅਤੇ ਕਈ ਮੁੱਦਿਆਂ ਤੇ ਗੱਲਬਾਤ ਕੀਤੀ ਗਈ , ਇਸ ਮੀਟਿੰਗ ਦਾ ਮੁੱਖ ਮੁੱਦਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਬਾਰੇ ਸੀ , ਜਿਸ ਉੱਤੇ ਦੋਵੇਂ ਨੇਤਾਵਾਂ ਵਲੋਂ ਲੰਮੀ ਚਰਚਾ ਕੀਤੀ ਗਈ |


ਇਸ ਬਾਰੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਲਈ ਪ੍ਰਧਾਨਮੰਤਰੀ ਨੂੰ ਸੂਬਾ ਸਰਕਾਰ ਦੀਆਂ ਤਿਆਰੀਆਂ ਤੋਂ ਜਾਣੂ ਕਰਾਇਆ ਗਿਆ , ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਮਾਗਮਾਂ ਲਈ ਪੰਜਾਬ ਆਉਣ ਅਤੇ ਪ੍ਰਧਾਨਗੀ ਕਰਨ ਦਾ ਸੱਦਾ ਦਿੱਤਾ ਗਿਆ |

ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਨੂੰ ਲੈ ਪੰਜਾਬ ਵਿੱਚ ਇਸ ਸਮੇਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ , ਇਸ ਸਬੰਧੀ ਪੰਜਾਬ ਦੇ ਵੱਖ ਵੱਖ ਸਥਾਨਾਂ ਤੇ ਅਤੇ ਖਾਸ ਕਰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ |

More News

NRI Post
..
NRI Post
..
NRI Post
..