ਕੈਪਟਨ ਨੇ ਆਪਣੀ ਹਮਸਫ਼ਰ ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਗੂੜ੍ਹੇ ਰਿਸ਼ਤੇ ਤੇ ਹਰ ਘੜੀ ਸਾਥ ਦੇਣ ਦਾ ਇਜ਼ਹਾਰ ਕੀਤਾ

by mediateam

ਪਟਿਆਲਾ (ਇੰਦਰਜੀਤ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਹਮਸਫ਼ਰ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਸੋਸ਼ਲ ਮੀਡੀਆ 'ਤੇ ਜਨਮ ਦਿਨ ਦੀ ਵਧਾਈ ਦੇਣ ਨਾਲ ਆਪਣੇ ਗੂੜ੍ਹੇ ਰਿਸ਼ਤੇ ਤੇ ਹਰ ਘੜੀ ਉਨ੍ਹਾਂ ਦਾ ਸਾਥ ਦੇਣ ਦਾ ਇਜ਼ਹਾਰ ਕੀਤਾ ਹੈ। ਲੋਕ ਸਭਾ ਮੈਂਬਰ ਤੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਦੇ ਅੱਜ ਜਨਮ ਦਿਵਸ ਮੌਕੇ ਉਨ੍ਹਾਂ ਦੇ ਪਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਨੀਤ ਕੌਰ ਜਿੱਥੇ ਪਟਿਆਲਾ ਸਥਿਤ ਮੋਤੀ ਮਹਿਲ 'ਚ ਮੌਜੂਦ ਹਨ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 'ਚ ਰਹਿ ਕੇ ਆਪਣੀ ਪਤਨੀ ਦੇ ਜਨਮ ਦਿਨ ਦੀ ਖੁਸ਼ੀ ਜਨਤਾ ਨਾਲ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਨੇ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਦੋਵਾਂ ਦੀ ਇਕ ਤਸਵੀਰ ਸਾਂਝੀ ਕਰਨ ਦੇ ਨਾਲ ਘਰੇਲੂ ਤੇ ਸਿਆਸੀ ਮਾਮਲਿਆਂ 'ਚ ਉਨ੍ਹਾਂ ਦਾ ਸਾਥ ਦੇਣ 'ਤੇ ਧੰਨਵਾਦ ਵੀ ਕੀਤਾ ਹੈ। ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਸ ਖੁਸ਼ੀ ਨੂੰ ਫੇਸਬੁੱਕ 'ਤੇ ਕਰੀਬ 3000 ਤੋਂ ਵੱਧ ਲੋਕਾਂ ਨੇ ਕੁਮੈਂਟ ਕੀਤਾ, 300 ਤੋਂ ਵੱਧ ਲੋਕਾਂ ਨੇ ਦੋਵਾਂ ਦੀ ਤਸਵੀਰ ਨੂੰ ਸਾਂਝਾ ਕਰਨ ਦੇ ਨਾਲ 15000 ਤੋਂ ਵੱਧ ਲੋਕਾਂ ਨੇ ਪਸੰਦ ਵੀ ਕੀਤਾ ਹੈ। ਦੱਸਣਾ ਬਣਦਾ ਹੈ ਕਿ ਪਟਿਆਲਾ ਵਿਖੇ ਮੋਤੀ ਮਹਿਲ ਵਿੱਚ ਮੌਜੂਦ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਜਿੱਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ, ਉਥੇ ਹੀ ਸੋਸ਼ਲ ਮੀਡੀਆ 'ਤੇ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਵਧਾਈ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

'ਅੱਜ ਮੈਂ ਆਪਣੀ ਹਮਸਫ਼ਰ ਪ੍ਰਨੀਤ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਤੇ ਬਸ ਇਹੀ ਕਹਿਣਾ ਚਾਹਾਂਗਾ ਕਿ ਤੁਸੀਂ ਮੇਰੀ ਜ਼ਿੰਦਗੀ 'ਚ ਆ ਕੇ ਮੈਨੂੰ ਮੁਕੰਮਲ ਕੀਤਾ ਹੈ। ਨਾ ਸਿਰਫ਼ ਘਰ ਦੇ ਮਾਮਲਿਆਂ ਸਗੋਂ ਸਿਆਸਤੀ ਤੇ ਹੋਰ ਜ਼ਰੂਰੀ ਮਾਮਲਿਆਂ 'ਚ ਵੀ ਤੁਸੀਂ ਹਮੇਸ਼ਾ ਮੇਰੇ ਨਾਲ ਖੜ੍ਹੇ ਰਹੇ ਹੋ। ਤੁਸੀਂ ਇੱਕ ਮਜ਼ਬੂਤ ਮਹਿਲਾ ਹੋ ਜਿਨ੍ਹਾਂ ਨੇ ਆਪਣਾ ਹਰ ਰਿਸ਼ਤਾ ਬਾਖੂਬੀ ਨਿਭਾਇਆ। ਤੁਹਾਡੇ ਇਸ ਜਨਮ ਦਿਨ 'ਤੇ ਇਹੀ ਅਰਦਾਸ ਹੈ ਕਿ ਤੁਸੀਂ ਇਸੇ ਤਰ੍ਹਾਂ ਅੱਗੇ ਵੱਧਦੇ ਰਹੋ ਤੇ ਹੋਰਨਾਂ ਲਈ ਪ੍ਰੇਰਣਾ ਸ੍ਰੋਤ ਬਣਦੇ ਰਹੋ।

More News

NRI Post
..
NRI Post
..
NRI Post
..