ਬਗਦਾਦ (Vikram Sehajpal) : ਇਰਾਕ ਦੇ ਬਗਦਾਦ ਅਤੇ ਦੇਸ਼ ਦੇ ਹੋਰ ਦੱਖਣੀ ਸ਼ਹਿਰਾਂ ਵਿੱਚ ਪ੍ਰਦਰਸ਼ਨਾਂ 'ਚ ਮਾਰੇ ਗਏ ਲੋਕਾਂ ਦੀ ਗਿਣਤੀ 100 ਦੇ ਕਰੀਬ ਪਹੁੰਚ ਗਈ ਹੈ। ਇਨ੍ਹਾਂ ਪ੍ਰਦਰਸ਼ਨਾਂ ਵਿੱਚ 4 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਪ੍ਰਦਰਸ਼ਨ ਪਿਛਲੇ ਪੰਜ ਦਿਨਾਂ ਤੋਂ ਹੋ ਰਿਹਾ ਹੈ।ਸੰਸਦ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਜਧਾਨੀ ਵਿੱਚ ਬੇਰੁਜ਼ਗਾਰੀ, ਘਟੀਆ ਜਨਤਕ ਸੇਵਾਵਾਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੰਗਲਵਾਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਸੀ ਜਿਸ ਵਿੱਚ ਲਗਭਗ ਚਾਰ ਹਜ਼ਾਰ ਲੋਕ ਜ਼ਖਮੀ ਹੋਏ ਹਨ।
ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਮਿਸ਼ਨ ਨੇ ਦੱਸਿਆ ਕਿ ਕਰੀਬ 540 ਪ੍ਰਦਰਸ਼ਨਕਾਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 200 ਲੋਕਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ।ਲੋਕਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਸਰਕਾਰ ਨੇ ਇਨਟਰਨੇਟ ਸੇਵਾ 'ਤੇ ਪਾਬੰਦੀ ਲੱਗਾ ਦਿੱਤੀ ਹੈ। ਹਿੰਸਕ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਸਬਜ਼ੀਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਕੀਮਤ ਦੁੱਗਣੀ ਹੋ ਗਈ ਹੈ।



