ਵੈੱਬ ਡੈਸਕ (ਵਿਕਰਮ ਸਹਿਜਪਾਲ) : ਜੰਮੂ ’ਚ ਪੁਲਸ ਤੇ ਪ੍ਰਸ਼ਾਸਨ ਵਲੋਂ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਾਵਧਾਨੀ ਵਰਤੀ ਜਾ ਰਹੀ ਹੈ। ਸੋਸ਼ਲ ਸਾਈਟਾਂ 'ਤੇ ਭੜਕਾਊ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਪ੍ਰਸ਼ਾਸਨ ਨੇ ਪਹਿਲਾਂ ਤੋਂ ਹੀ ਸਖਤੀ ਦੇ ਹੁਕਮ ਜਾਰੀ ਕੀਤੇ ਹਨ।
ਹੁਣ ਐੱਸ. ਐੱਸ. ਪੀ. ਜੰਮੂ ਨੇ ਇਕ ਹੁਕਮ ਜਾਰੀ ਕਰ ਕੇ ਸਾਰੇ ਵਟਸਐਪ ਗਰੁੱਪਾਂ ਦੇ ਸੰਚਾਲਕਾਂ ਨੂੰ ਆਪਣੇ ਗਰੁੱਪ ਰਜਿਸਟਰ ਕਰਵਾਉਣ ਲਈ ਕਿਹਾ ਹੈ। ਜਿਨ੍ਹਾਂ ਗਰੁੱਪਾਂ ਵਿਚ ਗਲਤ ਜਾਣਕਾਰੀ ਮਿਲੇਗੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।



