ਅੱਤਵਾਦੀ ਹਮਲੇ ਦੇ ਖ਼ਤਰੇ ਕਾਰਨ ਸੁਰੱਖਿਆ ਬੇਹੱਦ ਪੁਖ਼ਤਾ,ਹਾਈ ਅਲਰਟ ਜਾਰੀ

by mediateam

ਪਠਾਨਕੋਟ (ਇੰਦਰਜੀਤ ਸਿੰਘ) : ਪੰਜਾਬ 'ਚ ਅੱਤਵਾਦੀ ਹਮਲੇ ਦੇ ਖ਼ਤਰੇ ਕਾਰਨ ਸੁਰੱਖਿਆ ਬੇਹੱਦ ਪੁਖ਼ਤਾ ਕਰ ਦਿੱਤੀ ਗਈ ਹੈ। ਪਠਾਨਕੋਟ 'ਚ ਅੱਤਵਾਦੀ ਹਮਲੇ ਦਾ ਇਨਪੁੱਟ ਮਿਲਣ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੂਰੇ ਖੇਤਰ 'ਚ ਨਾਕਾਬੰਦੀ ਕਰ ਦਿੱਤੀ ਗਈ ਤੇ ਹਸਪਤਾਲਾਂ 'ਚ ਬੈੱਡ ਖਾਲੀ ਕਰਵਾ ਕੇ ਉਨ੍ਹਾਂ ਨੂੰ ਰਾਖਵਾਂ ਕੀਤਾ ਗਿਆ ਹੈ। ਬੱਸਾਂ ਵੀ ਖ਼ਾਲੀ ਕਰਵਾ ਕੇ ਤਿਆਰ ਰੱਖੀਆਂ ਗਈਆਂ ਹਨ। ਪੁਲਿਸ ਤੇ ਸੁਰੱਖਿਆ ਬਲਾਂ ਦੇ ਜਵਾਨ ਸਰਚ ਆਪ੍ਰੇਸ਼ਨ ਚਲਾ ਰਹੇ ਹਨ। ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਸਮੇਤ ਪ੍ਰਸ਼ਾਸਨ ਤੇ ਪੁਲਿਸ ਨੇ ਮੋਰਚਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਸਾਰੇ ਵਿਭਾਗਾਂ ਨੂੰ ਆਪਣੀਆਂ ਐਮਰਜੈਂਸੀ ਸੇਵਾਵਾਂ ਨੂੰ ਅਲਰਟ 'ਤੇ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਦੂਸਰੇ ਪਾਸੇ ਪਾਕਿਸਤਾਨੀ ਡਰੋਨ ਮਾਮਲੇ 'ਚ ਗ੍ਰਿਫ਼ਤਾਰ ਨੌਂ ਖ਼ਾਲਿਸਤਾਨੀ ਅੱਤਵਾਦੀਆਂ ਤੋਂ ਪੁੱਛਗਿੱਛ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ।

ਅੱਤਵਾਦੀਆਂ ਨੇ ਇਕ ਹਿੱਟਲਿਸਟ ਹਣਾਈ ਤੇ ਇਸ ਵਿਚ ਕਈ ਵੱਡੇ ਆਗੂਆਂ ਤੇ ਧਾਰਮਿਕ ਹਸਤੀਆਂ ਦੇ ਨਾਂ ਹਨ। ਅੱਤਵਾਦੀ ਸਰਗਰਮੀਆਂ ਤਹਿਤ ਸੰਵੇਦਨਸ਼ੀਲ ਪਠਾਨਕੋਟ 'ਚ ਸਰਚ ਮੁਹਿੰਮ 'ਚ ਇਕ ਹਜ਼ਾਰ ਤੋਂ ਜ਼ਿਆਦਾ ਜਵਾਨਾਂ ਸਮੇਤ ਅਧਿਕਾਰੀ ਇਕੱਤਰ ਹੋਣਗੇ। ਸ਼ਾਮ ਨੂੰ ਪੁਲਿਸ ਫੋਰਸ ਸਮੇਤ ਐੱਸਐੱਸਜੀ, ਸਵੈਤ ਆਦਿ ਦੇ ਜਵਾਨ ਤੇ ਅਧਿਕਾਰੀ ਪਠਾਨਕੋਟ ਪਹੁੰਚਣਗੇ। ਤਿੰਨ ਦਿਨਾਂ ਤਕ ਪੁਲਿਸ ਦਾ ਖੋਜ ਮੁਹਿੰਮ ਪਠਾਨਕੋਟ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਚੱਲੇਗੀ। ਜਵਾਨਾਂ ਤੇ ਅਧਿਕਾਰੀਆਂ ਦੀਆਂ ਟੀਮਾਂ ਖੋਜ ਮੁਹਿੰਮ 'ਚ ਹਿੱਸਾ ਲੈਣਗੀਆਂ।ਫੋਰਸ ਨੂੰ ਉਨ੍ਹਾਂ ਦੇ ਸਥਾਨਾਂ ਤਕ ਪਹੁੰਚਾਉਣ ਲਈ ਸਕੂਲ ਬੱਸਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਵਿਭਾਗਾਂ ਨੂੰ ਵੀ ਅਲਰਟ ਕੀਤਾ ਹੋਇਆ ਹੈ। ਸਿਵਲ ਹਸਪਤਾਲ ਪਠਾਨਕੋਟ 'ਚ 20 ਬੈੱਡ ਰਿਜ਼ਰਵ ਦੇ ਨਾਲ ਹੀ ਦਵਾਈਆਂ ਤੇ ਬਲੱਡ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਸਕੂਲਾਂ ਤੇ ਨਿੱਜੀ ਬੱਸਾਂ ਨੂੰ ਖ਼ਾਲੀ ਤਿਆਰ ਰੱਖਿਾ ਗਿਆ ਹੈ। ਉਂਝ ਪੁਲਿਸ ਅਧਿਕਾਰੀ ਇਸ ਮਾਮਲੇ 'ਚ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹਨ ਤੇ ਖੋਜ ਮੁਹਿੰਮ 'ਚ ਸੁਰੱਖਿਆ ਪ੍ਰਬੰਧਾਂ ਦੀ ਸਮੱਖਿਆ ਤੋਂ ਇਲਾਵਾ ਬਰਡਰ ਏਰੀਆ 'ਚ ਸਰਗਰਮੀਆਂ ਨੂੰ ਜਾਂਚਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਪਠਾਨਕੋਟ 'ਚ ਫਿਰ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦਾ ਇਨਪੁੱਟ ਮਿਲਿਆ ਹੈ। ਇਸ ਤੋਂ ਬਾਅਦ ਪਠਾਨਕੋਟ ਏਅਰਫੋਰਸ ਸਟੇਸ਼ਨ ਸਮੇਤ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਬੇਹੱਦ ਪੁਖ਼ਤਾ ਕਰ ਦਿੱਤੀ ਗਈ ਹੈ। ਪੂਰੇ ਖੇਤਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਚ ਆਪ੍ਰੇਸ਼ਨ ਵੀ ਚਲਾਇਆ ਜਾ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਵਿਭਾਗਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਰਹਿਣ ਨੂੰ ਕਿਹਾ ਹੈ। ਵਾਹਨਾਂ ਨੂੰ ਚੈਕਿੰਗ ਤੋਂ ਬਾਅਦ ਹੀ ਜਾਣ ਦਿੱਤਾ ਜਾ ਰਿਹਾ ਹੈ। ਵੱਖ-ਵੱਖ ਮਾਰਗਾਂ ਦੇ ਮੁੱਖ ਬਿੰਦੂਆਂ 'ਤੇ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਹਨ। ਕੁਝ ਨਿੱਜੀ ਸਕੂਲਾਂ ਤੋਂ ਉਨ੍ਹਾਂ ਬੱਸਾਂ ਨੂੰ ਵੀ ਜ਼ਰੂਰਤ ਪੈਣ 'ਤੇ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ।

ਪੁਲਿਸ ਪੂਰੇ ਜ਼ਿਲ੍ਹੇ 'ਚ ਖਾਸਕਰ ਸਰਹੱਦੀ ਖੇਤਰਾਂ 'ਚ ਇਕ ਵੱਡਾ ਸਰਚ ਅਭਿਆਨ ਚਲਾ ਰਹੀ ਹੈ। ਇਸ ਦੌਰਾਨ ਜਲੰਧਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਵਾਧੂ ਫੋਰਸ ਪਠਾਨਕੋਟ ਬੁਲਾਈ ਗਈ ਹੈ।ਓਧਰ, ਪਾਕਿਸਤਾਨੀ ਡਰੋਨ ਦੇ ਮਾਮਲੇ ਤੋਂ ਬਾਅਦ ਗ੍ਰਿਫ਼ਤਾਰ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈੱਡਐੱਫ) ਦੇ ਅੱਤਵਾਦੀਆਂ ਨੇ ਪੁੱਛਗਿੱਛ 'ਚ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਕੇਜ਼ੈੱਡਐੱਫ ਨੇ ਪੰਜਾਬ ਦੇ ਕਈ ਸਿਆਸੀ ਤੇ ਧਾਰਮਿਕ ਆਗੂਆਂ ਦੀ ਹਿੱਟਲਿਸਟ ਬਣਾਈ ਹੈ। ਅੱਤਵਾਦੀਆਂ ਦੀ ਹਿੱਟਲਿਸਟ 'ਚ ਮੁੱਖ ਤੌਰ 'ਤੇ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਸਮੇਤ ਨਿਰੰਕਾਰੀ ਭਾਈਚਾਰੇ ਨਾਲ ਜੁੜੀਆਂ ਸ਼ਖ਼ਸੀਅਤਾਂ ਤੇ ਕਈ ਡੇਰਿਆਂ ਦੇ ਲੋਕਾਂ ਦੇ ਨਾਂ ਸ਼ਾਮਲ ਹਨ। ਸਾਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

More News

NRI Post
..
NRI Post
..
NRI Post
..