ਢਾਕਾ (ਵਿਕਰਮ ਸਹਿਜਪਾਲ) : ਬੰਗਲਾਦੇਸ਼ ਵਿਚ ਚਟਗਾਓਂ ਦੇ ਬੰਦਰਗਾਹ ਵਿਚ ਸ਼ਨੀਵਾਰ ਨੂੰ ਅੱਗ ਲੱਗਣ ਨਾਲ 200 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿਚ 8 ਲੋਕਾਂ ਦੇ ਮਰਨ ਅਤੇ 50 ਤੋਂ ਜ਼ਿਆਦਾ ਲੋਕ ਜ਼ਖਮੀ ਹੋਣ ਦੀ ਖਬਰ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਜਾਣਕਾਰੀ ਮੁਤਾਬਕ ਅੱਗ ਲੱਗਣ ਦੇ ਸਮੇਂ ਝੁੱਗੀ ਵਾਲੇ ਸੋ ਰਹੇ ਸਨ। ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਲੱਗਣ ਕਾਰਨ ਪਤਾ ਨਹੀਂ ਚੱਲ ਸਕਿਆ ਹੈ। ਸ਼ਾਰਟ ਸਰਕਿਟ ਇਸ ਦਾ ਕਾਰਨ ਹੋ ਸਕਦਾ ਹੈ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।



