ਪਾਕਿਸਤਾਨ ਵਲੋਂ ਕਰਤਾਰਪੁਰ ਕਾਰੀਡੋਰ ਖੋਲਣ ਦਾ ਐਲਾਨ – 9 ਨਵੰਬਰ ਤੋਂ ਖੁਲ੍ਹੇਗਾ

by mediateam

ਇਸਲਾਮਾਬਾਦ , 21 ਅਕਤੂਬਰ ( NRI MEDIA )

ਪਾਕਿਸਤਾਨ ਵਲੋਂ ਡੇਰਾ ਬਾਬਾ ਨਾਨਕ ਸਾਹਿਬ ਅਤੇ ਗੁਰਦੁਆਰਾ ਦਰਬਾਰ ਸਾਹਿਬ ਦੇ ਸਿੱਖ ਅਸਥਾਨਾਂ ਨੂੰ ਜੋੜਨ ਵਾਲੇ ਭਾਰਤ-ਪਾਕਿਸਤਾਨ ਵਿਚਾਲੇ ਇਕ ਸਰਹੱਦਾ ਗਲਿਆਰਾ ਕਰਤਾਰਪੁਰ ਪ੍ਰਾਜੈਕਟ ਦਾ ਨਿਰਮਾਣ ਕਾਰਜ ਅੰਤਮ ਪੜਾਅ ਵਿਚ ਦਾਖਲ ਹੋ ਗਿਆ ਹੈ , ਐਤਵਾਰ ਨੂੰ ਪ੍ਰਧਾਨਮੰਤਰੀ ਇਮਰਾਨ ਖਾਨ ਦਾ ਹਵਾਲਾ ਦਿੰਦੇ ਹੋਏ, ਪਾਕਿਸਤਾਨ ਸਰਕਾਰ ਦੇ ਅਧਿਕਾਰਤ ਟਵਿੱਟਰ ਅਕਾਉਂਟ ਨੇ ਕਿਹਾ ਕਿ “ਇਹ ਅਗਲੇ ਮਹੀਨੇ ਦੀ 9 ਤਰੀਕ ਨੂੰ ਜਨਤਾ ਲਈ ਖੁੱਲ ਜਾਵੇਗਾ।


ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਤਿਆਰ ਹੈ, ”ਟਵੀਟ ਵਿੱਚ ਲਾਂਘੇ ਦੇ ਪਾਕਿਸਤਾਨੀ ਸਾਈਡ ਦੀਆਂ ਤਿੰਨ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ ,ਪਾਕਿਸਤਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਮੌਕੇ ਤੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

ਪਿਛਲੇ ਸਾਲ ਨਵੰਬਰ ਵਿਚ, ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਸਦ ਵਿਚ ਬਹੁਮਤ ਸੀਟਾਂ ਜਿੱਤਣ ਤੋਂ ਬਾਅਦ ਅਹੁਦਾ ਸੰਭਾਲਣ ਤੋਂ ਕੁਝ ਮਹੀਨਿਆਂ ਬਾਅਦ, ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ ਜਿਸ ਵਿੱਚ ਭਾਰਤ ਸਰਕਾਰ ਦੇ ਕਈ ਮੰਤਰੀ ਵੀ ਸ਼ਾਮਲ ਹੋਏ ਸਨ , ਦੋਵੇਂ ਦੇਸ਼ਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਲਈ ਇਹ ਵੱਡੇ ਯਤਨ ਕੀਤੇ ਜਾ ਰਹੇ ਹਨ | 

More News

NRI Post
..
NRI Post
..
NRI Post
..