ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਸਮਾਗ਼ਮ ਨੂੰ ਸੰਬੋਧਨ ਕਰਨਗੇ PM ਮੋਦੀ

by mediateam

ਨਵੀਂ ਦਿੱਲੀ (Vikram Sehajpal) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘਾ ਅਕੇ ਯਾਤਰੀ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਕਰਤਾਰਪੁਰ ਸਾਹਿਬ ਦਾ ਦੌਰਾ ਕਰਨ ਵਾਲੇ ਪਹਿਲੇ ਜਥੇ ਨੂੰ ਹਰੀ ਝੰਡੀ ਵਿਖਾ ਕੇ ਕਰਨਗੇ ਜਾਂ ਨਹੀਂ, ਅਜੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। 

ਸ਼ਰਧਾਲੂਆਂ ਦੇ ਇਸ ਜਥੇ ਦਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਹਿੱਸਾ ਹੋਣਗੇ।ਸਰਕਾਰੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਸੰਬੋਧਨ ਲਾਂਘੇ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ ਉੱਤੇ ਕਰਵਾਇਆ ਜਾਵੇਗਾ। ਹਾਲਾਂਕਿ ਪ੍ਰੋਗਰਾਮ ਡੇਰਾ ਬਾਬਾ ਨਾਨਕ ਵਿਖੇ ਹੀ ਹੋਵੇਗਾ।ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਲਈ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਹਨ।

ਇਸ ਮੁਤਾਬਕ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਪਾਕਿਸਤਾਨ ਸਥਿਤ ਪਵਿੱਤਰ ਦਰਬਾਰ ਸਾਹਿਬ ਦੀ ਯਾਤਰਾ ਕਰ ਸਕਣਗੇ। ਹਾਲਾਂਕਿ ਇਸ ਦੇ ਲਈ ਇਸਲਾਮਾਬਾਦ ਨੇ ਪ੍ਰਤੀ ਵਿਅਕਤੀ 20 ਡਾਲਰ ਦੀ ਟਿਕਟ ਰੱਖੀ ਹੋਈ ਹੈ ਜਿਸ ਦਾ ਮੁੱਦਾ ਅਜੇ ਤੱਕ ਵੀ ਸੁਲਝਾਇਆ ਨਹੀਂ ਜਾ ਸਕਿਆ ਹੈ।

More News

NRI Post
..
NRI Post
..
NRI Post
..