ਡੇਰਾ ਬਾਬਾ ਨਾਨਕ , 30 ਅਕਤੂਬਰ ( NRI MEDIA )
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ ਪਹਿਲੇ ਭਾਰਤੀ ਗਰੁੱਪ ਵਿਚ ਸ਼ਾਮਲ ਹੋਣਗੇ ,ਕੇਂਦਰ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਪਹਿਲੇ ਜੱਥੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਹਰਸਿਮਰਤ ਕੈਰ ਬਾਦਲ ਅਤੇ ਪੰਜਾਬ ਦੇ ਸਾਂਸਦ ਅਤੇ ਵਿਧਾਇਕ ਸ਼ਾਮਲ ਹਨ, ਭਾਰਤ ਨੇ ਮੰਗਲਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਦਿੱਤੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਮੌਕੇ 'ਤੇ ਭਾਰਤ ਅਤੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਲਾਂਘਾ ਬਣਾਇਆ ਹੈ , ਭਾਰਤ ਨੇ ਗੁਰਦਾਸਪੁਰ ਜ਼ਿਲੇ ਵਿਚ ਸਰਹੱਦ ਤੋਂ ਡੇਰਾ ਬਾਬਾ ਨਾਨਕ ਤਕ ਇਕ ਲਾਂਘਾ ਬਣਾਇਆ ਹੈ ,24 ਅਕਤੂਬਰ ਨੂੰ, ਦੋਵਾਂ ਦੇਸ਼ਾਂ ਨੇ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਦਸਤਖਤ ਕੀਤੇ ਸਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਭਾਰਤ ਵੱਲ ਲਾਂਘੇ ਦਾ ਉਦਘਾਟਨ ਕਰਨਗੇ।
ਉਸੇ ਦਿਨ ਪਹਿਲਾ ਜੱਥਾ ਕਰਤਾਰਪੁਰ ਲਈ ਰਵਾਨਾ ਹੋਵੇਗਾ , ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਜੱਥੇ ਦੀ ਅਗਵਾਈ ਕਰਨਗੇ , ਜੱਥਾ ਗੁਰੂਦੁਆਰਾ ਸਾਹਿਬ ਵਿਖੇ ਪ੍ਰੋਗਰਾਮ ਤੋਂ ਬਾਅਦ ਪੰਜਾਬ ਪਰਤੇਗਾ ,ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਪਲ ਕਰਤਾਰਪੁਰ ਵਿੱਚ ਬਿਤਾਏ ਸਨ |



