ਵੈੱਬ ਡੈਸਕ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰਤ-ਪਾਕਿਸਤਾਨ ਵਿਚਾਲੇ ਵੱਡੇ ਪੱਧਰ 'ਤੇ ਕਮ ਚੱਲ ਰਿਹਾ ਹੈ। ਉੱਥੇ ਹੀ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ 50 ਰੁਪਏ ਦਾ ਸਿੱਕਾ ਜਾਰੀ ਕੀਤਾ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਿੱਕੇ ਨੂੰ ਲਾਹੌਰ ਵਿੱਚ ਪਾਕਿਸਤਾਨ ਮਿੰਟ ਦੀ ਟੀਮ ਨੇ ਇਹ ਸਿੱਕਾ ਸਿੱਖ ਸੰਗਤ ਲਈ ਜਾਰੀ ਕੀਤਾ। ਇਸ ਤੋਂ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਬਣੇ ਹੋਏ ਦੋ ਸਿੱਕੇ ਜਾਰੀ ਕੀਤੇ ਸਨ।
ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਨ੍ਹਾਂ ਸਿੱਕਿਆਂ ਪ੍ਰਤੀ ਸੰਗਤ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਚਿੱਤਰ ਉੱਕਰੇ ਹੋਏ ਹਨ। ਇੱਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਸਰੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਉੱਕਰਿਆ ਹੋਇਆ ਹੈ।



