ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਨੂੰ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮ ‘ਚ ਸ਼ਿਰਕਤ ਕਰਨ ਦਾ ਸੱਦਾ

by mediateam

ਅੰਮਿ੍ਤਸਰ (ਇੰਦਰਜੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਤੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮ 'ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। 

ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਸਮਾਗਮਾਂ ਸਮੇਂ ਹਾਜ਼ਰੀ ਦਾ ਭਰੋਸਾ ਦਿੱਤਾ ਹੈ। ਸੈਂਪਲਾ ਅਨੁਸਾਰ ਖੱਟਰ ਨੇ ਸਮੁੱਚੇ ਵਿਸ਼ਵ ਵਿਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਲਈ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਇਕ ਖ਼ਾਸ ਮੌਕਾ ਕਰਾਰ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀ ਸੰਗਤ ਨੂੰ ਵਧਾਈ ਵੀ ਦਿੱਤੀ।

More News

NRI Post
..
NRI Post
..
NRI Post
..