ਇਤਿਹਾਸਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੋਹੁੰਚੇ ਆਮਿਰ ਖ਼ਾਨ

by mediateam

ਰੂਪਨਗਰ (ਇੰਦਰਜੀਤ ਸਿੰਘ) : ਫਿਲਮ ਸਟਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ ਇਕ ਵਜੇ ਇਤਿਹਾਸਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੱਕਿਆ। ਉਹ ਇਥੇ ਪਿੰਡ ਗੜ੍ਹਡੋਲੀਆਂ (ਰੋਪੜ) ਸਤਲੁਜ ਦਰਿਆ ਦੇ ਕਿਨਾਰੇ ਕੋਲ ਆਪਣੀ ਨਵੀਂ ਬਣ ਰਹੀ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਕਰਨ ਲਈ ਪਹੁੰਚੇ ਸਨ ਤੇ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਕਥਾਵਾਚਕ ਭਾਈ ਪਵਿੱਤਰ ਸਿੰਘ ਵਲੋਂ ਫਿਲਮ 'ਲਾਲ ਸਿੰਘ ਚੱਢਾ' ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। 

ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਕਥਾਵਾਚਕ ਭਾਈ ਪਵਿੱਤਰ ਸਿੰਘ ਤੇ ਰਿਕਾਰਡ ਕੀਪਰ ਗੁਰਮੀਤ ਸਿੰਘ ਵਲੋਂ ਆਮਿਰ ਖ਼ਾਨ ਨੂੰ ਸਿਰੋਪਾਓ ਦਿੱਤਾ ਗਿਆ। ਇਸ ਉਪਰੰਤ ਆਮਿਰ ਖ਼ਾਨ ਨੇ ਗੁਰੂ ਦਾ ਲੰਗਰ ਵੀ ਛੱਕਿਆ। ਜ਼ਿਕਰਯੋਗ ਹੈ ਕਿ ਰੋਪੜ ਦੇ ਪਿੰਡ ਗੜ੍ਹਡੋਲੀਆਂ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਚੱਲ ਰਹੀ ਹੈ ਤੇ ਇਹ ਫਿਲਮ ਲਈ ਲੋਕਾਂ 'ਚ ਕਾਫੀ ਉਤਸ਼ਾਹ ਹੈ।

More News

NRI Post
..
NRI Post
..
NRI Post
..