ਅਮਰੀਕਾ ਨੇ 150 ਭਾਰਤੀਆਂ ਨੂੰ ਕੀਤਾ ਡਿਪੋਰਟ

by mediateam

ਵਾਸ਼ਿੰਗਟਨ (Vikram Sehajpal) : ਅੱਖਾਂ ਵਿੱਚ ਸੁਪਨੇ ਲੈ ਕੇ ਅਮਰੀਕਾ ਗਏ ਨੌਜਵਾਨਾਂ ਨੇ ਸੁਪਨੇ ਟੁੱਟ ਗਏ ਹਨ ਕਿਉਂਕਿ ਅਮਰੀਕਾ ਨੇ 150 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਹੈ। ਦਰਅਸਲ ਇਨ੍ਹਾਂ ਭਾਰਤੀਆਂ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਨਾਜਾਇਜ਼ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਦੇ ਦੋਸ਼ ਹਨ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਹਨ।ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਆਉਣ ਵਾਲਾ ਵਿਸ਼ੇਸ਼ ਜਹਾਜ਼ ਸਵੇਰੇ ਦਿੱਲੀ ਟਰਮੀਨਲ ਉੱਤੇ ਉਤਾਰਿਆ।

ਇਹ ਜਹਾਜ਼ ਬੰਗਲਾਦੇਸ਼ ਦੇ ਰਸਤੇ ਭਾਰਤ ਪਹੁੰਚਿਆ। ਵਿਭਾਗ ਨੇ ਜ਼ਰੂਰੀ ਕਾਗਜ਼ੀ ਕੰਮ ਪੂਰਾ ਕੀਤਾ ਅਤੇ ਸਾਰੇ 150 ਭਾਰਤੀ ਹਵਾਈ ਅੱਡੇ ਤੋਂ ਬਾਹਰ ਆ ਗਏ।ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੈਕਸੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ 300 ਤੋਂ ਵੱਧ ਭਾਰਤੀਆਂ ਨੂੰ ਦੇਸ਼ ਵਾਪਸ ਭੇਜਿਆ ਸੀ ਕਿਉਂਕਿ ਇਹ ਲੋਕ ਅਮਰੀਕਾ ਜਾਣ ਦੇ ਇਰਾਦੇ ਨਾਲ ਗ਼ੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਦਾਖਲ ਹੋਏ ਸਨ।

More News

NRI Post
..
NRI Post
..
NRI Post
..