ਕੈਨੇਡਾ ਦੇ ਸਰੀ ‘ਚ 21 ਸਾਲਾ ਪੰਜਾਬਣ ਵਿਦਿਆਰਥਣ ਦਾ ਕਤਲ

by mediateam

ਸਰੀ (Vikram Sehajpal) : ਕੈਨੇਡਾ ਦੇ ਸ਼ਹਿਰ ਸਰੀ ਵਿੱਚ 21 ਸਾਲਾ ਪੰਜਾਬੀ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਮਠਾਰੂ ਵਜੋਂ ਹੋਈ ਹੈ ਜੋ ਕਿ ਜਲੰਧਰ ਵਿੱਚ ਸਥਿਤ ਲਾਂਬੜਾ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਸੀ। ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ 2016 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਹੁਣ ਉਸ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਅਤੇ ਉਹ ਉੱਥੇ ਕੰਮ ਕਰ ਰਹੀ ਸੀ।


ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਆਪਣੀਆਂ ਸਹੇਲੀਆਂ ਨਾਲ ਰਹਿੰਦੀ ਸੀ। 21 ਨਵੰਬਰ ਨੂੰ ਘਰ ਵਿੱਚ ਹੀ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕੈਨੇਡਾ ਪੁਲਿਸ ਨੇ ਸਵੇਰੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਕਤਲ ਹੋ ਗਿਆ ਹੈ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

More News

NRI Post
..
NRI Post
..
NRI Post
..