ਲੰਡਨ ਬ੍ਰਿਜ ਤੇ ਲੋਕਾਂ ਉਪਰ ਚਾਕੂ ਨਾਲ ਹਮਲਾ, 2 ਦੀ ਮੌਤ

by mediateam

ਲੰਡਨ ਡੈਸਕ (Vikram Sehajpal) : ਬ੍ਰਿਟੇਨ ਦੀ ਰਾਜਧਾਨੀ ਲੰਡਨ ਸਥਿਤ ਲੰਡਨ ਬ੍ਰਿਜ 'ਤੇ ਇੱਕ ਵਿਅਕਤੀ ਵੱਲੋਂ ਲੋਕਾਂ 'ਤੇ ਚਾਕੂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ 2 ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋਏ ਹਨ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿੱਚ ਭਗਦੜ ਮੱਚ ਗਈ। ਪੁਲਿਸ ਮੁਤਾਬਕ ਸਥਾਨਕ ਸਮੇਂ ਅਨੁਸਾਰ ਦੁਪਹਿਰੇ 2 ਵਜੇ (ਭਾਰਤੀ ਸਮੇਂ ਮੁਤਾਬਕ 7.30 ਵਜੇ) ਦੇ ਕਰੀਬ ਜਾਣਕਾਰੀ ਮਿਲੀ। 

ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟ੍ਰੈਫਿਕ ਲਈ ਪੁਲ ਨੂੰ ਸੀਲ ਕਰ ਦਿੱਤਾ ਗਿਆ ਹੈ।ਇਸ ਮਾਮਲੇ ਵਿਚ ਕਿੰਨੇ ਲੋਕ ਜ਼ਖਮੀ ਹੋਏ ਹਨ ਬਾਰੇ ਅਜੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

More News

NRI Post
..
NRI Post
..
NRI Post
..