ਨੇਪਾਲ ‘ਚ ਡੂੰਘੀ ਖਾਈ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 14 ਲੋਕਾਂ ਦੀ ਮੌਤ

by

ਕਾਠਮਾਂਡੂ (Vikram Sehajpal) : ਨੇਪਾਲ ਦੇ ਸਿੰਧੁਪਾਲਚੋਕ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰ ਦੇ ਸਮੇਂ ਵਾਪਰਿਆ। ਇਕ ਯਾਤਰੀ ਬੱਸ ਅਚਾਨਕ ਬੇਕਾਬੂ ਹੋ ਕੇ 500 ਫੁੱਟ ਡੂੰਘੀ ਖਾਈ 'ਚ ਡਿੱਗ ਗਈ। 

ਇਸ ਬੱਸ 'ਚ ਤਕਰੀਬਨ 40 ਲੋਕ ਸਵਾਰ ਸਨ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਨੇ ਮੌਕੇ 'ਤੇ ਪੁਜ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜ਼ਖਮੀ ਲੋਕਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ ਹੈ।

More News

NRI Post
..
NRI Post
..
NRI Post
..