ਵਾਸ਼ਿੰਗਟਨ/ਨਵੀਂ ਦਿੱਲੀ , 17 ਦਸੰਬਰ ( NRI MEDIA )
ਅਮਰੀਕਾ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਹ ਨਾਗਰਿਕਤਾ ਸੋਧ ਐਕਟ ਵਿਰੁੱਧ ਭਾਰਤ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੀ ਨਿਗਰਾਨੀ ਕਰ ਰਿਹਾ ਹੈ , ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਤੋਂ ਬਚਣਾ ਚਾਹੀਦਾ ਹੈ , ਅਧਿਕਾਰੀਆਂ ਨੂੰ ਲੋਕਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨ ਵੀ ਕਰਨਾ ਚਾਹੀਦਾ ਹੈ |
ਵਿਦੇਸ਼ ਵਿਭਾਗ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਕਾਨੂੰਨ ਦੇ ਤਹਿਤ ਬਰਾਬਰ ਦਾ ਵਿਵਹਾਰ ਅਮਰੀਕਾ ਅਤੇ ਭਾਰਤ ਦੋਵਾਂ ਦੇ ਬੁਨਿਆਦੀ ਸਿਧਾਂਤ ਰਹੇ ਹਨ ,ਅਸੀਂ ਅਪੀਲ ਕਰਦੇ ਹਾਂ ਕਿ ਭਾਰਤ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ ਕੀਮਤਾਂ ਦੇ ਅਧਾਰ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰੇ।
ਦੇਸ਼ ਭਰ ਵਿੱਚ ਹੋ ਰਿਹਾ ਵਿਰੋਧ
ਦੇਸ਼ ਵਿਚ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਦੇ ਨਾਂ ‘ਤੇ ਦਿੱਲੀ ਸਮੇਤ ਕਈ ਥਾਵਾਂ‘ ਤੇ ਵਿਰੋਧ ਪ੍ਰਦਰਸ਼ਨ ਜਾਰੀ ਹੈ , ਉੱਤਰ ਪ੍ਰਦੇਸ਼ ਦੀ ਅਲੀਗੜ ਮੁਸਲਿਮ ਯੂਨੀਵਰਸਿਟੀ (ਏ.ਏ.ਐਮ.ਯੂ.), ਲਖਨਉ ਦੇ ਨਦਵਾ ਕਾਲਜ ਅਤੇ ਇੰਟੈਗ੍ਰਲ ਯੂਨੀਵਰਸਿਟੀ ਦੇ ਵਿਦਿਆਰਥੀ ਸੜਕਾਂ 'ਤੇ ਉਤਰ ਆਏ, ਜਦੋਂ ਕਿ ਮੌਅ ਵਿੱਚ ਵੀ ਵਿਰੋਧ ਹੋਇਆ , ਬੰਗਾਲ ਵਿਚ ਰੇਲ ਅਤੇ ਸੜਕੀ ਆਵਾਜਾਈ ਨੂੰ ਰੋਕ ਕੇ ਭੰਨਤੋੜ ਕੀਤੀ ਗਈ , ਹਾਵੜਾ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਅੱਜ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ।



