ਪੱਤਰਕਾਰ ਜਮਾਲ ਖ਼ਾਸ਼ੋਜੀ ਦੇ ਕਤਲਕਾਂਡ ‘ਚ 5 ਨੂੰ ਸਜ਼ਾ-ਏ-ਮੌਤ

by mediateam

ਵਾਸ਼ਿੰਗਟਨ Unp News Service (Vikram Sehajpal) : ਸਾਊਦੀ ਅਰਬ ਦੇ ਦੂਤਾਵਾਸ ਅੰਦਰ ਝਗੜੇ ਦੌਰਾਨ ਮਾਰੇ ਗਏ ਸਾਊਦੀ ਅਰਬ ਦੇ ਚਰਚਿਤ ਪੱਤਰਕਾਰ ਜਮਾਲ ਖ਼ਾਸ਼ੋਜੀ ਦੇ ਕਤਲ ਮਾਮਲੇ ਵਿਚ ਪੰਜ ਜਣਿਆਂ ਨੂੰ ਸਜ਼ਾ-ਏ-ਮੌਤ ਦਿੱਤੀ ਗਈ ਹੈ। ਸਾਊਦੀ ਅਰਬ ਨੇ ਖ਼ਾਸ਼ੋਜੀ ਨੂੰ ਕਤਲ ਕਰਵਾਉਣ ਦੇ ਇਲਜ਼ਾਮਾਂ ਨੂੰ ਨਕਾਰ ਦਿੱਤਾ ਸੀ ਪਰ ਬਾਅਦ ਵਿਚ ਬਹੁਤ ਸਾਰੇ ਸਬੂਤ ਮੀਡੀਆ ਵਿਚ ਵੀ ਸਾਹਮਣੇ ਆਏ ਜਿਨ੍ਹਾਂ ਨੇ ਸਾਊਦੀ ਸਫ਼ਾਰਤਖ਼ਾਨੇ 'ਚ ਕਤਲ ਕੀਤੇ ਜਾਣ ਦੀ ਪੁਸ਼ਟੀ ਕੀਤੀ। ਹੁਣ ਇਸ ਮਾਮਲੇ 'ਚ ਸਾਊਦੀ ਅਰਬ ਦੀ ਇੱਕ ਅਦਾਲਤ ਨੇ 2018 ਵਿੱਚ ਪੱਤਰਕਾਰ ਖਾਸ਼ੋਜੀ ਦੇ ਕਤਲ ਦੇ ਦੋਸ਼ 'ਚ 5 ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ 'ਚ ਉਨ੍ਹਾਂ ਪੰਜ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ ਜੋ ਸਿੱਧੇ ਤੌਰ 'ਤੇ ਕਤਲ 'ਚ ਸ਼ਾਮਿਲ ਸਨ। 

ਇਸ ਦੇ ਨਾਲ ਹੀ ਕੁੱਲ ਮਿਲਾ ਕੇ ਤਿੰਨ ਲੋਕਾਂ ਨੂੰ 24 ਸਾਲ ਦੀ ਜੇਲ੍ਹ ਦੀ ਸਜ਼ਾ ਦਿੱਤੀ ਗਈ ਹੈ।ਮਾਮਲੇ 'ਚ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸਲਾਹਕਾਰ ਸਊਦ ਅਲ-ਖ਼ਤਾਨੀ ਤੋਂ ਪੁੱਛਗਿੱਛ ਕੀਤੀ ਗਈ ਸੀ ਪਰ ਉਨ੍ਹਾਂ 'ਤੇ ਕਿਸੇ ਤਰ੍ਹਾਂ ਦੇ ਇਲਜ਼ਾਮ ਨਹੀਂ ਲਗਾਏ ਗਏ। ਜਮਾਲ ਖਾਸ਼ੋਜੀ ਨੂੰ ਆਖ਼ਰੀ ਵਾਰ 2 ਅਕਤੂਬਰ 2018 ਨੂੰ ਤੁਰਕੀ ਦੇ ਇਸਤੰਬੁਲ ਵਿੱਚ ਸਾਊਦੀ ਸਫ਼ਾਰਤਖ਼ਾਨੇ ਦੇ ਬਾਹਰ ਦੇਖਿਆ ਗਿਆ ਸੀ। ਤੁਰਕੀ ਨੇ ਸਾਊਦੀ ਅਰਬ 'ਤੇ ਇਲਜ਼ਾਮ ਲਗਾਇਆ ਸੀ ਕਿ ਸਫ਼ਾਰਤਖ਼ਾਨੇ 'ਚ ਜਮਾਲ ਖਾਸ਼ੋਜੀ ਦਾ ਕਤਲ ਕਰ ਦਿੱਤਾ ਗਿਆ ਸੀ। 

ਪਰ ਉਨ੍ਹਾਂ ਦੀ ਲਾਸ਼ ਨਹੀਂ ਮਿਲੀ। ਜਮਾਲ ਖਾਸ਼ੋਜੀ ਨੇ ਸਾਊਦੀ ਮੀਡੀਆ ਅਦਾਰਿਆਂ ਲਈ ਵੱਡੀਆਂ ਖ਼ਬਰਾਂ ਰਿਪੋਰਟ ਕੀਤੀਆਂ ਹਨ। ਉਹ ਪਹਿਲਾਂ ਤਾਂ ਸਾਊਦੀ ਸਰਕਾਰ ਦੇ ਵੀ ਸਲਾਹਕਾਰ ਸਨ ਪਰ ਫਿਰ ਉਹ ਰਿਸ਼ਤਾ ਖੱਟਾ ਹੋ ਗਿਆ।ਉਹ ਇਸ ਤੋਂ ਬਾਅਦ ਗੁਪਤਵਾਸ 'ਚ ਅਮਰੀਕਾ ਜਾ ਕੇ ਰਹਿਣ ਲੱਗੇ ਅਤੇ ਵਾਸ਼ਿੰਗਟਨ ਪੋਸਟ ਅਖ਼ਬਾਰ ਲਈ ਇੱਕ ਮਹੀਨੇਵਾਰ ਲੇਖ ਲਿਖਣ ਲੱਗੇ। ਉਨ੍ਹਾਂ ਓਸਾਮਾ ਬਿਨ ਲਾਦੇਨ ਦੇ ਉਭਾਰ ਨੂੰ ਨੇੜਿਓਂ ਦੇਖਿਆ ਅਤੇ 1980-1990 ਦੇ ਦਹਾਕਿਆਂ ਦੌਰਾਨ ਅਲਕਾਇਦਾ ਦੇ ਆਗੂ ਓਸਾਮਾ ਬਿਨ ਲਾਦੇਨ ਦਾ ਇੰਟਰਵਿਊ ਲਿਆ। ਓਸਾਮਾ ਬਿਨ ਲਾਦੇਨ ਦੀ ਇੰਟਰਵਿਊ ਤੋਂ ਬਾਅਦ ਉਨ੍ਹਾਂ ਆਪਣੇ ਖੇਤਰ ਦੀਆਂ ਕਈ ਮੁੱਖ ਘਟਨਾਵਾਂ ਦੀ ਰਿਪੋਰਟਿੰਗ ਕੀਤੀ ਜਿਨ੍ਹਾਂ ਵਿੱਚ ਕੁਵੈਤ ਦੀ ਖਾੜੀ ਜੰਗ ਵੀ ਸ਼ਾਮਿਲ ਸੀ।

More News

NRI Post
..
NRI Post
..
NRI Post
..